ਬੰਗਾ, 27 ਜਨਵਰੀ (ਧਰਮਵੀਰ ਪਾਲ)-ਡੀ. ਐਸ. ਪੀ. ਸਬ-ਡਵੀਜ਼ਨ ਬੰਗਾ ਦੀ ਅਗਵਾਈ 'ਚ ਇੰਸਪੈਕਟਰ ਸਤਨਾਮ ਸਿੰਘ ਮੁੱਖ ਅਫਸਰ ਥਾਣਾ ਸਦਰ ਬੰਗਾ ਦੀ ਹਦਾਇਤ 'ਤੇ ਐਚ. ਸੀ ਚੰਦਨਦੀਪ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਦਲਵਿੰਦਰ ਸਿੰਘ ਵਾਸੀ ਸੂਰਾਪੁਰ ਥਾਣਾ ਸਦਰ ਬੰਗਾ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਥਾਣਾ ਸਦਰ ਬੰਗਾ ਮੁਖੀ ਇੰਸਪੈਕਟਰ ਸਤਨਾਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀ ਦੀ ਭਾਲ ਵਿੱਚ ਸਨ ਤਾਂ ਇੱਕ ਨੌਜਵਾਨ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ 'ਤੇ ਪਰਚਾ ਦਰਜ ਕਰ ਦਿੱਤਾ | ਮੁੱਢਲੀ ਤਫਤੀਸ਼ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ |