ਨਵਾਂਸ਼ਹਿਰ, 27 ਜਨਵਰੀ (ਜਸਬੀਰ ਸਿੰਘ ਨੂਰਪੁਰ)-ਵਾਰਿਸ ਪੰਜਾਬ ਦੇ ਇਲੈਕਸ਼ਨ ਕੋਆਰਡੀਨੇਟਰ ਪੰਜਾਬ ਬਰਜਿੰਦਰ ਸਿੰਘ ਹੁਸੈਨਪੁਰ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਨੂੰ 28 ਜਨਵਰੀ ਨੂੰ ਸ਼ੁਰੂ ਹੋਣ ਵਾਲੇ ਬਜਟ ਇਜਲਾਸ 'ਚ ਹਿੱਸਾ ਲੈਣ ਲਈ ਪੈਰੋਲ ਜਲਦ ਤੋਂ ਜਲਦ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਇਕ ਦੇਸ਼ 'ਚ ਦੋ ਕਾਨੂੰਨ ਕਿਸ ਤਰ੍ਹਾਂ ਹੋ ਸਕਦੇ ਹਨ ਕਿਸੇ ਜਬਰ ਜਨਾਹ ਦੇ ਦੋਸ਼ੀ ਨੂੰ ਅਣਗਿਣਤ ਵਾਰੀ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਲੱਖਾਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲਾ ਨਾਗੂ ਅਤੇ ਜਸਟਿਸ ਅਰਚਨਾ ਪੁਰੀ ਦੀ ਡਵੀਜ਼ਨ ਬੈਂਕ ਵਲੋਂ ਲਏ ਫੈਸਲੇ ਜਿਸ 'ਚ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ 7 ਦਿਨਾਂ 'ਚ ਫੈਸਲਾ ਲਿਆ ਜਾਵੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਸਾਨੂੰ ਭਾਰਤ ਦੇ ਕਾਨੂੰਨਾਂ 'ਤੇ ਪੂਰਾ ਭਰੋਸਾ ਹੈ ਕਿ ਹੁਣ ਜਲਦੀ ਪੈਰੋਲ ਮਿਲ ਜਾਵੇਗੀ ਅਤੇ ਸੰਸਦ 'ਚ ਘੱਟ ਗਿਣਤੀ ਸਿੱਖਾਂ ਅਤੇ ਪੰਜਾਬ ਦਾ ਪੱਖ ਭਾਈ ਅੰਮਿ੍ਤਪਾਲ ਸਿੰਘ ਬੜੀ ਸੁਹਿਰਦਤਾ ਨਾਲ ਰੱਖਣਗੇ |