18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕਰਾਵਰ ਵਿਖੇ ਨਗਰ ਕੀਰਤਨ 30 ਨੂੰ

Ad Position 21
No active advertisement
ਅਜੀਤ ਡੈਸਕ 28-01-2026
ਮਜਾਰੀ/ਸਾਹਿਬਾ, 27 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ 30 ਜਨਵਰੀ ਤੋਂ 1 ਫਰਵਰੀ ਤੱਕ ਕਰਵਾਏ ਜਾ ਰਹੇ ਹਨ | 30 ਜਨਵਰੀ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ | ਇਸੇ ਦਿਨ ਸਵੇਰੇ 11.30 ਵਜੇ ਨਗਰ ਕੀਰਤਨ ਸਜਾਏ ਜਾਣਗੇ | ਜਿਸ ਵਿਚ ਪੰਥਕ ਢਾਡੀ ਜਸਦੀਪ ਸਿੰਘ ਨਾਗਰੇ ਦਾ ਜਥਾ ਅਤੇ ਢਾਡੀ ਗਿਆਨੀ ਮੰਗਲ ਸਿੰਘ ਵਿਰਦੀ ਦੇ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ | ਪਹਿਲੀ ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਭਾਈ ਨਰਿੰਦਰਪਾਲ ਸਿੰਘ ਖ਼ਾਲਸਾ ਢੱਕੀ ਸਾਹਿਬ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਕਾਬਲੀ ਦੀ ਯਾਦ ਨੂੰ ਸਮਰਪਿਤ ਪੱਲੀ ਝਿੱਕੀ ਵਿਖੇ ਲੰਗਰ ਲਗਾਇਆ ਅਗਲੀ ਖ਼ਬਰ ਬਹਿਰਾਮ 'ਚ ਅੱਖਾਂ ਦਾ ਮੁਫਤ ਜਾਂਚ ਕੈਂਪ 8 ਨੂੰ -ਅਟਵਾਲ
Ad Position 24