11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬੰਗਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਮੁੱਖ ਸਮਾਗਮ 1 ਨੂੰ

Ad Position 21
No active advertisement
ਅਜੀਤ ਡੈਸਕ 29-01-2026
ਬੰਗਾ, 28 ਜਨਵਰੀ (ਧਰਮਵੀਰ ਪਾਲ)-ਬੰਗਾ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 30 ਜਨਵਰੀ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 31 ਜਨਵਰੀ ਨੂੰ ਸ਼ੋਭਾ ਯਾਤਰਾ ਤੇ 1 ਫਰਵਰੀ ਨੂੰ ਨਿਸ਼ਾਨ ਸਾਹਿਬ ਦੀ ਰਸਮ ਹੋਵੇਗੀ | ਉਪਰੰਤ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਸ਼ਾਮ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਕਾਸ਼ੀ ਨਾਥ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ | ਬਲਜੀਤ ਰਾਏ ਬਿੱਟੂ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਮੁਹੱਲਾ ਸਿੱਧ ਬੰਗਾ ਅਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ 11 ਵਜੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮੰਦਰ ਬੰਗਾ ਤੋਂ ਆਰੰਭ ਹੋ ਕੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ | ਉਹਨਾਂ ਦੱਸਿਆ ਕਿ ਭਾਈ ਸੁਖਦੇਵ ਸਿੰਘ ਬੰਗਿਆਂ ਵਾਲੇ ਦੇ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਜਾਵੇਗਾ ਅਤੇ 1 ਫਰਵਰੀ ਐਤਵਾਰ ਨੂੰ ਸ਼ਾਮ 7 ਵਜੇ ਕਾਸ਼ੀ ਨਾਥ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਾਹਿਬਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 1 ਨੂੰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹਾ ਪੱਧਰੀ ਮੈਗਾ ਦਾਖਲਾ ਮੁਹਿੰਮ ਦੀ ਸ਼ੁਰੂਆਤ
Ad Position 24