11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਾਬਾ ਵਜ਼ੀਰ ਸਿੰਘ ਸਕੂਲ ਵਿਖੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 29-01-2026
ਨਵਾਂਸ਼ਹਿਰ, 28 ਜਨਵਰੀ (ਹਰਮਿੰਦਰ ਸਿੰਘ ਪਿੰਟੂ)-ਬਾਬਾ ਵਜ਼ੀਰ ਸਿੰਘ ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਯਾਦ ਕਰਦਿਆਂ ਪਰਾਕਰਮ ਦਿਵਸ ਮਨਾਇਆ ਗਿਆ | ਜਿਸ 'ਚ ਵਿਦਿਆਰਥੀਆਂ ਦੁਆਰਾ ਭਾਸ਼ਨ ਮੁਕਾਬਲੇ, ਡਰਾਇੰਗ ਮੁਕਾਬਲੇ ਅਤੇ ਵਿਦਿਆਰਥੀਆਂ ਤੋਂ ਸੁਭਾਸ਼ ਚੰਦਰ ਬੋਸ ਦੇ ਜੀਵਨ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ, ਜਿਸ 'ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਹ ਪ੍ਰੋਗਰਾਮ ਨਹਿਰੂ ਯੁਵਾ ਕੇਂਦਰ ਵਲੋਂ ਕਰਵਾਇਆ ਗਿਆ | ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਕੂਲ ਮੈਨੇਜਰ ਬਿਕਰਮਜੀਤ ਸਿੰਘ ਅਤੇ ਪਿ੍ੰਸੀਪਲ ਸਰਦਾਰ ਜਸਵੀਰ ਸਿੰਘ ਨੇ ਹਿੱਸਾ ਲਿਆ | ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਮੌਕੇ ਮੈਡਮ ਸੁਰਜੀਤ ਕੌਰ, ਕਮਲ, ਅੰਜੂ, ਵੰਦਨਾ, ਰੇਖਾ, ਨਵਜੀਤ ਸਿੰਘ, ਸੁਖਜਿੰਦਰ ਸਿੰਘ ਅਤੇ ਸਕੂਲ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਤੰਗ ਦੀ ਡੋਰ ਫਸਣ ਨਾਲ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਸੁਰਿੰਦਰ ਜੈਨ ਨੂੰ ਮਰਨ ਉਪਰੰਤ 'ਸ਼੍ਰੇਸ਼ਠੀ ਸ਼੍ਰਾਵਕ ਰਤਨ' ਦੀ ਉਪਾਧੀ ਨਾਲ ਕੀਤਾ ਸਨਮਾਨਿਤ
Ad Position 24