11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਲਾਕ ਸੜੋਆ ਦੀਆਂ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਨਵਾਂਸ਼ਹਿਰ ਵਿਖੇ ਸ਼ੁਰੂ

Ad Position 21
No active advertisement
ਅਜੀਤ ਡੈਸਕ 29-01-2026
ਸੜੋਆ, 28 ਜਨਵਰੀ (ਹਰਮੇਲ ਸਹੂੰਗੜਾ)-ਬਲਾਕ ਸੜੋਆ ਦੀਆਂ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਆਰ.ਕੇ ਆਰੀਆ ਕਾਲਜ ਨਵਾਂਸ਼ਹਿਰ ਵਿਖੇ ਕਰਵਾਈ ਗਈ | ਇਸ ਸੰਬੰਧੀ ਸ਼ਾਰਿਤਾ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੜੋਆ ਵਲੋਂ ਦੱਸਿਆ ਗਿਆ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਅਨੁਸਾਰ ਇਹ ਟੀਚਾ ਸਿਰਜਿਤ ਕੀਤਾ ਗਿਆ ਕਿ ਜ਼ੀਰੋ ਤੋਂ ਛੇ ਸਾਲ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਅਰਲੀ ਚਾਈਲਡ ਫੂਡ ਅਤੇ ਐਜੂਕੇਸ਼ਨ ਪ੍ਰਦਾਨ ਕਰਵਾਈ ਜਾਵੇਗੀ | ਆਂਗਣਵਾੜੀ ਸੈਂਟਰਾਂ ਨੂੰ ਲਰਨਿੰਗ ਸੈਂਟਰਾਂ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਸਰਗਰਮ ਆਂਗਣਵਾੜੀ ਸੈਂਟਰ ਅਤੇ ਪੋਸ਼ਣ 2.0 ਸਕੀਮ ਤਹਿਤ ਆਂਗਣਵਾੜੀ ਵਰਕਰਾਂ ਦੇ ਹੁਨਰ ਨਿਖਾਰ ਜਿਵੇਂ ਕਿ ਬੱਚਿਆਂ ਦੀ ਚੰਗੀ ਸਿਹਤ ਚੰਗੇ ਪੋਸ਼ਣ ਬੱਚਿਆਂ ਦੀ ਸੁਰੱਖਿਆ ਗੁਣਵੰਤਾ ਭਰਪੂਰ ਅਰਲੀ ਚਾਈਲਡ ਫੂਡ ਅਤੇ ਐਜੂਕੇਸ਼ਨ ਸਰਬਪੱਖੀ ਵਿਕਾਸ ਅਤੇ ਦਿਵਿਆਗ ਬੱਚਿਆਂ ਦੇ ਵਿਕਾਸ ਮੁੱਖ ਧਾਰਾ ਵਿੱਚ ਸ਼ਾਮਿਲ ਕਰਨਾ ਸਬੰਧੀ ਟ੍ਰੇਨਿੰਗ ਦਿੱਤੀ ਗਈ | ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲੇ ਬੈਚ ਵਿੱਚ 78 ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਅਮਨਦੀਪ ਸੁਪਰਵਾਈਜ਼ਰ, ਇੰਦਰਜੀਤ ਕੌਰ ਸੁਪਰਵਾਈਜ਼ਰ, ਪਰਮਜੀਤ ਕੌਰ ਸੁਪਰਵਾਈਜਰ ਬਤੌਰ ਸਟੇਟ ਮਾਸਟਰ ਟ੍ਰੇਨਰਜ ਵਜੋਂ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਈ.ਟੀ.ਟੀ ਅਧਿਆਪਕਾਂ ਵਲੋਂ ਫਰਵਰੀ 'ਚ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਮਮਤਾ ਦਿਵਸ ਮੌਕੇ ਟੀਕਾਕਰਣ ਅਤੇ ਬਿਮਾਰੀਆਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24