12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੁਬਾਰਕਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਵਿਆਹ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਨਵਾਂਸ਼ਹਿਰ, 28 ਜਨਵਰੀ (ਦੀਦਾਰ ਸਿੰਘ ਸ਼ੇਤਰਾ) - ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਅਨੰਦਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਭਾਈ ਸੁਖਪ੍ਰੀਤ ਸਿੰਘ ਸਭਰਾਵਾਂ ਵਾਲੇ ਸਿੰਘਾਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਉਂਦਿਆਂ ਸਿੱਖ ਇਤਿਹਾਸ ਦੀ ਵਿਲੱਖਣਤਾ ਅਤੇ ਗੁਰੂ ਜੀ ਦੇ ਵਿਆਹ ਦਾ ਪ੍ਰਸੰਗ ਸੁਣਾਇਆ | ਨੌਜਵਾਨਾਂ ਨੂੰ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ | ਮਰਿਆਦਾ ਵਿੱਚ ਰਹਿੰਦਿਆਂ ਗੁਰਸਿੱਖੀ ਵਿੱਚ ਕਾਇਮ ਰਹਿ ਕੇ ਗੁਰੂ ਦੇ ਜੀਵਨ ਤੋਂ ਸੇਧ ਲੈਣ ਲਈ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ, ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਆ | ਇਸ ਮੌਕੇ ਮਹਿੰਦਰ ਸਿੰਘ ਪ੍ਰਧਾਨ, ਸਤਨਾਮ ਸਿੰਘ ਸੈਕਟਰੀ, ਜਸਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ ਗੁਰੂ ਰਾਮਦਾਸ ਸੇਵਾ ਸੋਸਾਇਟੀ ਨਵਾਂਸ਼ਹਿਰ, ਖਜ਼ਾਨਚੀ, ਦਿਲਾਵਰ ਸਿੰਘ, ਜਸਵੀਰ ਸਿੰਘ, ਜਗਤਾਰ ਸਿੰਘ, ਪ੍ਰਭਜੋਤ ਸਿੰਘ, ਚਰਨਜੀਤ ਸਿੰਘ, ਤਰਨਪ੍ਰੀਤ ਸਿੰਘ, ਕੁਲਦੀਪ ਸਿੰਘ ਹੈੱਡ ਗ੍ਰੰਥੀ, ਰਾਵਲ ਸਿੰਘ, ਕੇਸਰ ਸਿੰਘ, ਹਰਵਿੰਦਰ ਸਿੰਘ, ਜੋਤੀ, ਗੁਰਵਿੰਦਰ ਸਿੰਘ, ਸੌਰਵ ਬਾਵਾ, ਗੌਰਵ ਬਾਵਾ, ਹਰਮਨ ਸਿੰਘ, ਮਨਵੀਰ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਤਰਸੇਮ ਲਾਲ 45ਵਾਂ ਫੁੱਟਬਾਲ ਟੂਰਨਾਮੈਂਟ ਸੁਜੋਂ ਵਿਖੇ 4 ਤੋਂ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ
Ad Position 24