12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ਹੀਦ ਤਰਸੇਮ ਲਾਲ 45ਵਾਂ ਫੁੱਟਬਾਲ ਟੂਰਨਾਮੈਂਟ ਸੁਜੋਂ ਵਿਖੇ 4 ਤੋਂ

Ad Position 21
No active advertisement
ਅਜੀਤ ਡੈਸਕ 29-01-2026
ਬੰਗਾ, 28 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ਼ਹੀਦ ਤਰਸੇਮ ਲਾਲ ਯੂਥ ਸਪੋਰਟਸ ਕਲੱਬ, ਸਮੂਹ ਐਨ.ਆਰ.ਆਈ ਵੀਰ, ਸਮੂਹ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਸੁਜੋਂ ਵਿਖੇ 45ਵਾਂ ਸ਼ਹੀਦ ਤਰਸੇਮ ਲਾਲ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਪਿੰਡ ਪੱਧਰ ਗੁਰਦੁਆਰਾ ਸ੍ਰੀ ਨਾਭ ਕਮਲ ਰਾਜਾ ਸਾਹਿਬ ਅਤੇ ਲਖਵਿੰਦਰ ਸਿੰਘ ਲਾਖਾ ਨੂੰ ਸਮਰਪਿਤ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਸਾਬਕਾ ਸਰਪੰਚ ਤਰਨਜੀਤ ਸਿੰਘ ਪ੍ਰਧਾਨ ਨੇ ਦੱਸਿਆ ਕਿ ਫੁੱਟਬਾਲ ਟੂਰਨਾਮੈਂਟ 4 ਫਰਵਰੀ ਦਿਨ ਬੁੱਧਵਾਰ ਤੋਂ 8 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਫੁੱਟਬਾਲ ਟੂਰਨਾਮੈਂਟ ਦੀਆਂ ਐਂਟਰੀਆਂ 2 ਫਰਵਰੀ ਦਿਨ ਮੰਗਲਵਾਰ ਨੂੰ ਲਈਆਂ ਜਾਣਗੀਆਂ | ਇਸ ਫੁੱਟਬਾਲ ਟੂਰਨਾਮੈਂਟ ਦੌਰਾਨ 100 ਮੀਟਰ ਬੱਚਿਆਂ ਦੀ ਦੌੜ, 100 ਮੀਟਰ ਨੌਜਵਾਨਾਂ ਅਤੇ 60 ਸਾਲ ਦੇ ਬਜ਼ੁਰਗਾਂ ਦੀਆਂ 100 ਮੀਟਰ ਦੀਆਂ ਦੌੜਾਂ ਵੀ ਕਰਵਾਈਆਂ ਜਾਣਗੀਆਂ | ਪ੍ਰਧਾਨ ਤਰਨਜੀਤ ਸਿੰਘ ਨੇ ਦੱਸਿਆ ਕਿ 8 ਫਰਵਰੀ ਨੂੰ ਜੇਤੂ ਟੀਮਾਂ ਨੂੰ ਨਕਦ ਰਾਸ਼ੀ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਟੂਰਨਾਮੈਂਟ ਦੌਰਾਨ ਬੈਸਟ ਸਕੋਰ ਅਤੇ ਬੈਸਟ ਗੋਲਕੀਪਰ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਬੰਗਾ 'ਚ ਜਾਗਰੂਤਾ ਸਮਾਗਮ ਅਗਲੀ ਖ਼ਬਰ ਮੁਬਾਰਕਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਵਿਆਹ ਪੁਰਬ ਮਨਾਇਆ
Ad Position 24