ਮਜਾਰੀ/ਸਾਹਿਬਾ, 28 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਜਾਵਲਪੁਰ ਵਿਖੇ ਸਮੂਹ ਨਗਰ ਦੀ ਸੰਗਤ ਵਲੋਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸ਼ਹੀਦ ਕਰਤਾਰ ਸਿੰਘ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਢਾਡੀ ਹਰਦੀਪ ਸਿੰਘ ਸਾਹਦੜਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਚੂਹੜ ਸਿੰਘ, ਮਨਮੋਹਣ ਸਿੰਘ ਖੇਲਾ ਸਾਬਕਾ ਸਰਪੰਚ, ਕੁਲਦੀਪ ਸਿੰਘ ਜੱਸਲ, ਅਮਰੀਕ ਸਿੰਘ, ਕੁਲਵਿੰਦਰ ਸਿੰਘ ਗੋਰਾ, ਬਲਜੀਤ ਸਿੰਘ ਅਸਟ੍ਰੇਲੀਆ, ਹਰਜਿੰਦਰ ਸਿੰਘ ਫੌਜੀ, ਬਲਵੀਰ ਸਿੰਘ, ਕਸ਼ਮੀਰ ਸਿੰਘ ਦਿਆਲ, ਕੰਵਲਜੋਤ ਸਿੰਘ, ਦੀਦਾਰ ਸਿੰਘ ਠੇਕੇਦਾਰ, ਅਵਤਾਰ ਸਿੰਘ ਤਾਰੀ, ਗੁਰਦੀਪ ਸਿੰਘ, ਜੁਝਾਰ ਸਿੰਘ, ਜਸਪ੍ਰੀਤ ਸਿੰਘ, ਜਸਵੰਤ ਸਿੰਘ ਫੌਜੀ, ਕੁਲਵੰਤ ਸਿੰਘ ਬੈਂਸ, ਸੁਰਿੰਦਰ ਸਿੰਘ, ਗਿਆਨੀ ਸੰਤੋਖ ਸਿੰਘ, ਅਮਰਜੀਤ ਸਿੰਘ ਪੰਮੀ, ਗੁਰਬਿੰਦਰ ਸਿੰਘ, ਮਨਜੀਤ ਸਿੰਘ, ਨੰਬਰਦਾਰ ਸੁਰਿੰਦਰ ਸਿੰਘ, ਹਰਮੇਸ਼ ਸਿੰਘ, ਹਰਪਾਲ ਸਿੰਘ ਆਦਿ ਹਾਜਰ ਸਨ |