12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਰੈੱਡ ਕਰਾਸ ਨਵਾਂਸ਼ਹਿਰ ਵਿਖੇ ਗਣਤੰਤਰਤਾ ਦਿਵਸ 'ਤੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 29-01-2026
ਨਵਾਂਸ਼ਹਿਰ, 28 ਜਨਵਰੀ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕੀਤੀ | ਇਸ ਮੌਕੇ 'ਤੇ ਸਭ ਤੋਂ ਪਹਿਲਾਂ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ ਅਤੇ ਸਮੂਹ ਇਕੱਠ ਵਲੋਂ ਰਾਸ਼ਟਰੀ ਗੀਤ ਗਾਇਆ | ਉਹਨਾਂ ਆਪਣੇ ਸੰਬੋਧਨੀ ਭਾਸ਼ਣ ਵਿੱਚ ਇਸ ਦਿਨ ਦੀ ਮਹੱਤਤਾ ਨੂੰ ਦੱਸਦਿਆਂ ਕਿਹਾ ਕਿ ਅੱਜ ਦੇ ਦਿਨ ਸਾਡੇ ਦੇਸ਼ ਵਿੱਚ ਸੰਵਿਧਨ ਨੂੰ ਲਾਗੂ ਕੀਤਾ ਗਿਆ ਸੀ | ਸਾਡੇ ਦੇਸ਼ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤ ਸੰਵਿਧਾਨ ਹੈ | ਇਸਨੂੰ ਬਣਾਉਣ ਦੇ ਲਈ 2 ਸਾਲ 11 ਮਹੀਨੇ 18 ਦਿਨ ਲੱਗੇ ਸੀ | ਇਹ ਉਹੀ ਸੰਵਿਧਾਨ ਹੈ ਜਿਸ ਕਰ ਕੇ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਨਿਜ਼ਾਮ ਵਜੋਂ ਜਾਣਿਆ ਜਾਂਦਾ ਹੈ | ਉਹਨਾਂ ਕਿਹਾ ਸਾਨੂੰ ਆਪਣੇ ਮੌਲਿਕ ਕਰੱਤਵਾਂ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ | ਅੰਤ ਵਿੱਚ ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਹਮੇਸ਼ਾ ਚੰਗੇ ਕੰਮ ਕਰਨੇ ਚਾਹੀਦੇ ਹਨ, ਜਿਸ ਨਾਲ ਅਸੀ ਦੇਸ਼ ਦੇ ਆਰਥਿਕ ਵਿਕਾਸ ਵਿੱਚ ਬਣਦਾ ਯੋਗਦਾਨ ਪਾਈਏ | ਇਸ ਮੌਕੇ 'ਤੇ ਦਿਨੇਸ਼ ਕੁਮਾਰ, ਮਨਜੀਤ ਸਿੰਘ, ਕਮਲਾ ਰਾਣੀ, ਹਰਸ਼ ਸਾਹਨੀ, ਕੋਮਲ, ਮਰੀਜ, ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ 77ਵਾਂ ਗਣਤੰਤਰ ਦਿਵਸ ਅਗਲੀ ਖ਼ਬਰ ਐਫ. ਸੀ. ਆਈ ਦੇ ਅਧਿਕਾਰੀਆਂ- ਕਰਮਚਾਰੀਆਂ ਨੇ ਬੰਗਾ 'ਚ ਮਨਾਇਆ ਗਣਤੰਤਰਾ ਦਿਵਸ
Ad Position 24