12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਾਰਿਸ ਪੰਜਾਬ ਦੇ ਆਗੂ ਜਥੇਦਾਰ ਚੀਮਾ 'ਤੇ ਹੋਏ ਜਾਨ ਲੇਵਾ ਹਮਲੇ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 29-01-2026
ਰਾਹੋਂ, 28 ਜਨਵਰੀ (ਉਂਕਾਰ ਸਿੰਘ ਰਾਠੋਰ)-ਪਿਛਲੇ ਦਿਨੀਂ ਵਾਰਿਸ ਪੰਜਾਬ ਦੇ ਪਾਰਟੀ ਦੇ ਸਰਗਰਮ ਆਗੂ ਜਥੇਦਾਰ ਜਸਵੰਤ ਸਿੰਘ ਚੀਮਾ 'ਤੇ ਹੋਏ ਹਮਲੇ ਅਤੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਪ੍ਰਭਜੋਤ ਸਿੰਘ ਭਾਰਟਾ ਨੇ ਤਿੱਖੇ ਸਵਾਲ ਚੁੱਕੇ ਹਨ ਅਤੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਨੇ ਕਿਹਾ ਅੱਜ-ਕੱਲ੍ਹ ਲਾਅ ਐਂਡ ਆਰਡਰ ਦਾ ਇੰਨਾ ਬੁਰਾ ਹਾਲ ਹੈ ਕਿ ਲੋਕ ਪੁਲਿਸ ਤੋਂ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਅਤੇ ਕਾਨੂੰਨ ਦਾ ਜਰਾ ਜਿੰਨਾ ਵੀ ਡਰ ਨਹੀਂ ਰੱਖਦੇ | ਜਥੇਦਾਰ ਚੀਮਾ 'ਤੇ ਹੋਏ ਜਾਨਲੇਵਾ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਭਜੋਤ ਭਾਰਟਾ ਨੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਸਨ ਅਤੇ ਜਿਨ੍ਹਾਂ ਉੱਤੇ ਇਨ੍ਹਾਂ ਨੇ ਪਾਣੀ ਫੇਰ ਦਿੱਤਾ | ਉਨ੍ਹਾਂ ਕਿਹਾ ਪੁਲਿਸ ਨੂੰ ਚਾਹੀਦਾ ਹੈ ਕਿ ਅਜਿਹੇ ਬੰਦਿਆ 'ਤੇ ਸਖਤ ਤੋਂ ਸਖਤ ਕਾਰਵਾਈ ਕਰਕੇ ਇਹੋ ਜਿਹੇ ਬੰਦਿਆਂ 'ਤੇ ਨਕੇਲ ਪਾਈ ਜਾਵੇ ਅਤੇ ਅੱਗੇ ਤੋਂ ਅਣਸੁਖਾਵੀ ਘਟਨਾ ਨਾ ਹੋਵੇ | ਭਾਰਟਾ ਨੇ ਸਰਕਾਰ ਤੋਂ ਮੰਗ ਕੀਤੀ ਜਥੇਦਾਰ ਚੀਮਾ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇ ਅਤੇ ਦਿਨ-ਦਿਹਾੜੇ ਹੋ ਰਹੀਆਂ ਅਜਿਹੀਆਂ ਘਟਨਾਵਾਂ 'ਤੇ ਨੱਥ ਪਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਹਰਜੋਤ ਕੌਰ ਲੋਹਟੀਆ ਬੰਗਾ 'ਚ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ 77ਵਾਂ ਗਣਤੰਤਰ ਦਿਵਸ
Ad Position 24