ਕਾਠਗੜ੍ਹ, 28 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਨੌਰਵੁੱਡ ਸਕੂਲ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਿਸ 'ਚ ਵਿਦਿਆਰਥੀਆਂ ਨੇ ਹੱਥੀਂ ਪੇਂਟਿੰਗਾਂ ਤੇ ਅਲੱਗ-ਅਲੱਗ ਕਲਾਕਿ੍ਤੀਆਂ ਬਣਾ ਕੇ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਮੁੱਖ ਮਹਿਮਾਨ ਅਮਨਦੀਪ ਸਿਵਲ ਜੱਜ ਧਨੌਰਾ ਉੱਤਰ ਪ੍ਰਦੇਸ਼ ਨੇ ਸਕੂਲ ਦਾ ਦੌਰਾ ਕੀਤਾ ਤੇ ਬੱਚਿਆਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ | ਉਹਨਾਂ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਹਮੇਸ਼ਾ ਅੱਗੇ ਵੱਧਦੇ ਰਹਿਣ ਤੇ ਜਿੰਦਗੀ ਦੀ ਹਰ ਚੁਨੌਤੀ ਨਾਲ ਨਜਿੱਠਣ ਲਈ ਪ੍ਰੇਰਿਤ ਕੀਤਾ | ਸਕੂਲ ਮੈਨੇਜਮੈਂਟ ਨੇ ਅਮਨਦੀਪ ਸਿਵਲ ਜੱਜ ਧਨੌਰਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕੀਤਾ |