ਨਵਾਂਸ਼ਹਿਰ, 28 ਜਨਵਰੀ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਨੂਰਪੁਰ ਵਿਖੇ ਮਨਜੀਤ ਕੌਰ ਪਤਨੀ ਸੁਖਦੇਵ ਸਿੰਘ ਦੇ ਪਰਿਵਾਰ ਵਲੋਂ ਅਤੇ ਜਸਕਰਨ ਕੌਰ ਵਲੋਂ ਆਪਣੇ ਪਤੀ ਸਵਰਗੀ ਗੁਰਵਿੰਦਰ ਸਿੰਘ ਜੌਹਲ ਦੀ ਯਾਦ 'ਚ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਅਮਰ ਕਟਾਰੀਆ ਨੇ ਜੌਹਲ ਅਤੇ ਕਲੇਰ ਪਰਿਵਾਰ ਦਾ ਧੰਨਵਾਦ ਕੀਤਾ | ਉਨ੍ਹਾਂ ਆਖਿਆ ਕਿ ਸਵ. ਗੁਰਵਿੰਦਰ ਸਿੰਘ ਜੌਹਲ ਜੋ ਪਿਛਲੇ ਦਿਨੀਂ ਇੰਗਲੈਂਡ ਵਿਖੇ ਅਕਾਲ ਚਲਾਣਾ ਕਰ ਗਏ | ਉਨ੍ਹਾਂ ਨਮਿਤ ਪਰਿਵਾਰ ਵਲੋਂ ਵਿਦਿਆਰਥੀਆਂ ਨੂੰ ਵਰਦੀਆਂ ਦੇ ਕੇ ਸ਼ਲਾਘਾਯੋਗ ਉਪਰਾਲਾ ਕੀਤਾ | ਇਸ ਮੌਕੇ 'ਤੇ ਸੁਖਵਿੰਦਰ ਕੌਰ, ਗੁਰਨਾਮ ਸਿੰਘ, ਸਤਿੰਦਰ ਕੌਰ ਮੈਂਬਰ ਬਲਾਕ ਸੰਮਤੀ, ਸੁਖਵਿੰਦਰ ਕੌਰ, ਅਮਰ ਕਟਾਰੀਆ ਸੈਂਟਰ ਹੈਡ ਟੀਚਰ, ਵਿਪਨ ਕੁਮਾਰ ਇੰਚਾਰਜ, ਕੁਲਵਿੰਦਰ ਸਿੰਘ ਹਰਵਿੰਦਰ ਕੌਰ ਅਤੇ ਬਲਵਿੰਦਰ ਕੌਰ ਆਦਿ ਹਾਜ਼ਰ ਸਨ |