13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰਦੁਆਰਾ ਅਦਲੀ ਜੀ ਗਰਚਾ ਵਿਖੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 325 ਮਰੀਜ਼ਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 29-01-2026
ਔੜ, 28 ਜਨਵਰੀ (ਗੁਰਨਾਮ ਸਿੰਘ ਸੈਣੀ) - ਇਥੋਂ ਨਜ਼ਦੀਕ ਪੈਂਦੇ ਪਿੰਡ ਗਰਚਾ ਦੇ ਗੁਰਦੁਆਰਾ ਅਦਲੀ ਜੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਅਦਲੀ ਜੀ ਵਿਖੇ ਵਿਸ਼ਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਪ੍ਰਬੰਧਕ ਕਮੇਟੀ ਵਲੋਂ ਇਸ ਕੈਂਪ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ ਗਿਆ, ਜਿਸ ਉਪਰੰਤ ਅੱਖਾਂ ਦੇ ਮਾਹਰ ਡਾ. ਦਿਨੇਸ਼ ਮਧੋਕ ਦੀ ਟੀਮ ਵਲੋਂ 325 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 200 ਮਰੀਜ਼ਾਂ ਦੇ ਐਨਕਾਂ ਲਗਾਈਆਂ ਗਈਆਂ, 65 ਮਰੀਜ਼ ਆਪ੍ਰੇਸ਼ਨ ਯੋਗ ਪਾਏ ਗਏ ਜਦਕਿ ਬਾਕੀ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਆਪ੍ਰੇਸ਼ਨ ਯੋਗ ਮਰੀਜ਼ਾਂ ਨੂੰ ਹਸਪਤਾਲ ਵਿੱਚ ਲਿਜਾਣ ਅਤੇ ਲਿਆਉਣ ਦਾ ਪ੍ਰਬੰਧ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾਵੇਗਾ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਪ੍ਰਬੰਧਕ ਕਮੇਟੀ ਨੇ ਸਮੁੱਚੀ ਡਾਕਟਰਾਂ ਦੀ ਟੀਮ ਅਤੇ ਹੋਰ ਸਹਿਯੋਗੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਅੱਗੋਂ ਵੀ ਅਜਿਹੇ ਸਹਿਯੋਗ ਦੀ ਆਸ ਪ੍ਰਗਟਾਈ | ਇਸ ਮੌਕੇ ਮਰੀਜ਼ਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ |
ਇਸ ਮੌਕੇ ਸਤਨਾਮ ਸਿੰਘ ਪ੍ਰਧਾਨ, ਅਵਤਾਰ ਸਿੰਘ ਉੱਪ ਪ੍ਰਧਾਨ, ਅਮਰਜੀਤ ਸਿੰਘ, ਸੱਤਪਾਲ ਸਿੰਘ, ਜਗਜੀਤ ਸਿੰਘ ਜੱਗੀ, ਹਰਮੇਸ਼ ਸਿੰਘ, ਜਤਿੰਦਰ ਜਿੰਦੀ, ਕੁਲਵਿੰਦਰ ਸਿੰਘ, ਰਾਣਾ, ਹਰਜਿੰਦਰ ਸਿੰਘ ਪੱਪੂ, ਸਿਮਰਜੀਤ ਸਿੰਘ, ਚਰਨਜੀਤ ਸਿੰਘ, ਸਤਨਾਮ ਸਿੰਘ ਸੈਕਟਰੀ, ਅੰਮਿ੍ਤ, ਪਿੰਦਾ, ਜਿੰਦਰ ਅਤੇ ਜਸਕਰਨ ਤੋਂ ਇਲਾਵਾ ਹੋਰ ਬਹੁਤ ਸਾਰੇ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੌਲੀਟੈਕਨਿਕ ਕਾਲਜ ਬਹਿਰਾਮ 'ਚ ਦੇਸ਼ ਦਾ 77ਵਾਂ ਗਣਤੰਤਰਤ ਦਿਵਸ ਮਨਾਇਆ ਅਗਲੀ ਖ਼ਬਰ ਆਿਖ਼ਰ ਕਦੋਂ ਠੱਲ੍ਹ ਪਵੇਗੀ ਚਾਈਨਾ ਡੋਰ ਨੂੰ -ਪਠਲਾਵਾ ਸੰਸਥਾ
Ad Position 24