ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਖੀ ਸ਼ਕਤੀ ਮੇਲਾ 5, 6 ਅਤੇ 7 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ ਗਰਾਊਾਡ ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ | ਇਹ ਜਾਣਕਾਰੀ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਪੰਜਾਬ ਸਖੀ ਸ਼ਕਤੀ ਮੇਲਾ ਕਰਵਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਮੇਲੇ ਦੀਆਂ ਤਿਆਰੀਆਂ ਲਈ ਸੰਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਡਿਊਟੀ ਲਗਾਈ ਅਤੇ ਨਿਰਦੇਸ਼ ਦਿੱਤੇ ਕਿ ਸੌਂਪੀ ਗਈ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਮੇਲੇ ਦੀਆਂ ਤਿਆਰੀਆਂ ਦੇ ਸਾਰੇ ਢੁੱਕਵੇਂ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ | (ਬਾਕੀ ਸਫਾ 6 'ਤੇ)