10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਾਨੂੰ ਗੁਰੂ ਰਵਿਦਾਸ ਜੀ ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ-ਬਲਬੀਰ ਸਿੰਘ ਝਿੱਕਾ

Ad Position 21
No active advertisement
ਅਜੀਤ ਡੈਸਕ 31-01-2026
ਬੰਗਾ, 30 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਵਿਦਾਸ ਜੀ ਨੇ ਗ੍ਰਹਿਸਥ ਜੀਵਨ 'ਚ ਵਿਚਰਦਿਆਂ ਸੱਚੀ ਕਿਰਤ ਕਰਨ ਦੇ ਨਾਲ-ਨਾਲ ਪ੍ਰਮਾਤਮਾ ਦਾ ਸਿਮਰਨ, ਲੋੜਵੰਦਾਂ ਦੀ ਸਹਾਇਤਾ ਤੇ ਸਮਾਜ 'ਚ ਬਰਾਬਰਤਾ ਦਾ ਹੋਕਾ ਦਿੱਤਾ | ਇਸ ਕਰਕੇ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬ ਦੀਆਂ ਦਿੱਤੀਆਂ ਹੋਈਆਂ ਸਿੱਖਿਆਵਾਂ 'ਤੇ ਚੱਲਣ ਦੀ ਸਖ਼ਤ ਲੋੜ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਖ਼ਸੀਅਤ ਬਲਬੀਰ ਸਿੰਘ ਝਿੱਕਾ ਇੰਸ਼ੋਰੈਂਸ ਪੁਆਇੰਟ ਬੰਗਾ ਨੇ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਮਾਜ 'ਚ ਬਰਾਬਰਤਾ ਲਿਆਉਣ ਦੀ ਵਿਚਾਰਧਾਰਾ 'ਤੇ ਪਹਿਰਾ ਦਿੱਤਾ | ਉਨ੍ਹਾਂ ਜਾਤ-ਪਾਤ ਦਾ ਡਟਕੇ ਖੰਡਨ ਕੀਤਾ | ਉਨ੍ਹਾਂ ਨੇ ਆਪਣੇ ਜੀਵਨ ਵਿਚ ਹੱਥੀਂ ਮਿਹਨਤ ਨੂੰ ਤਰਜੀਹ ਦਿੱਤੀ ਅਤੇ ਗੁਰਬਾਣੀ ਨਾਲ ਜੁੜਨ ਲਈ ਸਮਾਜ ਦੇ ਨੂੰ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਗਲੀ ਖ਼ਬਰ ਖ਼ਾਲਸਾ ਪਬਲਿਕ ਸਕੂਲ ਔੜ ਵਿਖੇ ਸਾਲਾਨਾ ਇਨਾਮ ਵੰਡ ਕਰਵਾਇਆ
Ad Position 24