10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਲਾਵਾਰਸ ਕੁੱਤਾ ਮੋਟਰਸਾਈਕਲ 'ਚ ਟਕਰਾਉਣ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 31-01-2026
ਕਾਠਗੜ੍ਹ, 30 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਹਾਈਵੇ 'ਤੇ ਪਿੰਡ ਫਤਿਹਪੁਰ ਦੇ ਅੱਡੇ ਕੋਲ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਹੈ | ਐਸ.ਐਸ.ਐਫ ਟੀਮ ਦੇ ਇੰਚਾਰਜ ਏ.ਐਸ.ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਮਿਲੀ ਕਿ ਸੈਣੀ ਢਾਬੇ ਪਿੰਡ ਫਤਿਹਪੁਰ ਕੋਲ ਐਕਸੀਡੈਂਟ ਹੋਇਆ ਹੈ | ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਇੱਕ ਮੋਟਰਸਾਈਕਲ ਪਲਾਟਿਨਾ ਜਿਸ ਦਾ ਨੰਬਰ ਪੀ.ਬੀ 12 ਐਲ 8950 ਜਿਸ ਨੂੰ ਸਤਿੰਦਰ ਪਾਲ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਖਿਜਰਾਬਾਦ ਰੋਪੜ ਚਲਾ ਰਿਹਾ ਸੀ | ਉਹ ਬਲਾਚੌਰ ਤੋਂ ਰੋਪੜ ਸਾਇਡ ਜਾ ਰਿਹਾ ਸੀ, ਜਦੋਂ ਸੈਣੀ ਢਾਬੇ ਦੇ ਸਾਹਮਣੇ ਪਹੁੰਚਿਆ ਤਾਂ ਮੋਟਰਸਾਈਕਲ ਦੇ ਅੱਗੇ ਲਾਵਾਰਸ ਕੁੱਤਾ ਆ ਗਿਆ, ਜਿਸ ਨੂੰ ਬਚਾਉਣ ਲਈ ਬ੍ਰੇਕ ਮਾਰੀਂ ਤਾਂ ਮੋਟਰਸਾਈਕਲ ਦਾ ਸੰਤੁਨਲ ਵਿਗੜਨ ਨਾਲ ਮੋਟਰਸਾਈਕਲ ਸਵਾਰ ਡਿੱਗ ਕੇ ਗੰਭੀਰ ਜਖਮੀ ਹੋ ਗਿਆ | ਜਿਸ ਨੂੰ ਐਸ.ਐਸ.ਐਫ ਟੀਮ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਐਬੂਲੈਂਸ ਰਾਹੀ ਇਲਾਜ ਲਈ ਸਿਵਲ ਹਸਪਤਾਲ ਰੋਪੜ ਦਾਖਲ ਕਰਵਾਇਆ ਅਤੇ ਐਕਸੀਡੈਂਟ ਦੀ ਖਬਰ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਅਤੇ ਉਸ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ |
Ad Position 22
No active advertisement
ਪਿਛਲੀ ਖ਼ਬਰ ਸਰਹਾਲਾ ਰਾਣੂੰਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ ਅਗਲੀ ਖ਼ਬਰ ਸਰਹਾਲਾ ਰਾਣੂੰਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ
Ad Position 24