10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਰਹਾਲਾ ਰਾਣੂੰਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ

Ad Position 21
No active advertisement
ਅਜੀਤ ਡੈਸਕ 31-01-2026
ਬਹਿਰਾਮ, 30 ਜਨਵਰੀ (ਸਰਬਜੀਤ ਸਿੰਘ ਰਾਣਾ)-ਪਿੰਡ ਸਰਹਾਲਾ ਰਾਣੂੰਆਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ 30 ਜਨਵਰੀ ਤੋਂ 1 ਫਰਵਰੀ ਤੱਕ ਕਰਵਾਇਆ ਜਾਵੇਗਾ | ਸੇਵਾਦਾਰ ਸੋਮਨਾਥ ਤੇ ਪਿ੍ੰਸੀਪਲ ਰੋਸ਼ਨ ਲਾਲ ਨੰਬਰਦਾਰ ਨੇ ਦੱਸਿਆ ਕਿ 30 ਜਨਵਰੀ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 1 ਫਰਵਰੀ ਨੂੰ ਪਾਏ ਜਾਣਗੇ | ਉਪਰੰਤ ਮੁੱਖ ਗ੍ਰੰਥੀ ਭਾਈ ਹਰਮੇਸ਼ ਸਿੰਘ ਅਤੇ ਭਾਈ ਅੰਮਿ੍ਤਪਾਲ ਸਿੰਘ ਚੱਕ ਮੰਡੇਰ ਦੇ ਜਥੇ ਵਲੋਂ ਕਥਾ ਕੀਰਤਨ ਅਤੇ ਪੰਥਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ 'ਤੇ ਚਾਹ-ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਬੱਸ ਦੀ ਲਪੇਟ 'ਚ ਆਉਣ ਨਾਲ ਪੁਲਿਸ ਇੰਸਪੈਕਟਰ ਦੀ ਮੌਤ <br/> ਅਗਲੀ ਖ਼ਬਰ ਲਾਵਾਰਸ ਕੁੱਤਾ ਮੋਟਰਸਾਈਕਲ 'ਚ ਟਕਰਾਉਣ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ
Ad Position 24