26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੀ.ਐਸ. ਪ੍ਰੈਜ਼ੀਡੈਂਸੀ ਸਕੂਲ 'ਚ ਏਨਰਜੀਆ-26 ਤਿੰਨ ਦਿਨਾ ਸਾਲਾਨਾ ਖੇਡ ਮੇਲਾ ਸ਼ੁਰੂ

Ad Position 21
No active advertisement
ਅਜੀਤ ਡੈਸਕ 01-02-2026
ਰਾਹੋਂ, 31 ਜਨਵਰੀ (ਉਂਕਾਰ ਸਿੰਘ ਰਾਠੋਰ)-ਪੀ.ਐਸ. ਪ੍ਰੇਜ਼ੀਡੈਂਸੀ ਸਕੂਲ 'ਚ ਤਿੰਨ ਦਿਨਾ ਸਾਲਾਨਾ ਖੇਡ ਮੇਲਾ ਏਨਰਜੀਆ-26 ਸ਼ੁਰੂ ਕਰਵਾਇਆ ਗਿਆ | ਇਸ ਖੇਡ ਮੇਲੇ ਦਾ ਸ਼ੁੱਭ ਆਰੰਭ ਡੀ.ਐਸ.ਪੀ. ਨਵਾਂਸ਼ਹਿਰ ਰਾਜ ਕੁਮਾਰ ਵੱਲੋਂ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਸੰਦੀਪ ਕੁਮਾਰ ਨੰਦਾ ਅਤੇ ਪਿ੍ੰਸੀਪਲ ਸ਼੍ਰੀਮਤੀ ਪੂਨਮ ਰਾਣੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਉਦਘਾਟਨੀ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਖੇਡ ਮੈਦਾਨ ਵਿੱਚ ਜਸ਼, ਅਨੁਸ਼ਾਸਨ ਅਤੇ ਖੇਡ-ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਡੀ.ਐਸ.ਪੀ. ਰਾਜ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਸਕੂਲ ਵਿੱਚ ਨਵੇਂ ਤੌਰ 'ਤੇ ਬਣਾਏ ਗਏ ਬੈਡਮਿੰਟਨ ਕੋਰਟ ਅਤੇ ਪਿਕਲਬਾਲ ਕੋਰਟ ਦਾ ਵੀ ਉਦਘਾਟਨ ਕੀਤਾ ਗਿਆ, ਜੋ ਸਕੂਲ ਦੀ ਖੇਡ ਸਹੂਲਤਾਂ ਵਿੱਚ ਇੱਕ ਮਹੱਤਵਪੂਰਨ ਵਾਧਾ ਹੈ | ਸਕੂਲ ਦੇ ਪ੍ਰਧਾਨ ਸੰਦੀਪ ਕੁਮਾਰ ਨੰਦਾ ਨੇ ਕਿਹਾ ਕਿ 'ਏਨਰਜੀਆ-26' ਦਾ ਉਦੇਸ਼ ਵਿਦਿਆਰਥੀਆਂ ਵਿੱਚ ਖੇਡ-ਰੂਹ, ਟੀਮ ਵਰਕ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਹੈ | ਪਿ੍ੰਸੀਪਲ ਸ਼੍ਰੀਮਤੀ ਪੂਨਮ ਰਾਣੀ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਸਦਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹੇਗਾ | ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੌਰਾਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਵਰਕਰਾਂ ਬੰਗਾ ਤੇ ਕਲਸੀ ਦੀ ਅਗਵਾਈ 'ਚ ਬਹਿਰਾਮ 'ਚ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਪ੍ਰਭੂ ਨਿਵਾਸ ਭੱਦੀ ਵਿਖੇ ਸਾਲਾਨਾ ਸਮਾਗਮ ਅੱਜ ਤੋਂ ਸ਼ੁਰੂ
Ad Position 24