26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰਦੁਆਰਾ ਪ੍ਰਭੂ ਨਿਵਾਸ ਭੱਦੀ ਵਿਖੇ ਸਾਲਾਨਾ ਸਮਾਗਮ ਅੱਜ ਤੋਂ ਸ਼ੁਰੂ

Ad Position 21
No active advertisement
ਅਜੀਤ ਡੈਸਕ 01-02-2026
ਬਲਾਚੌਰ, 31 ਜਨਵਰੀ (ਨਰੇਸ਼ ਧੌਲ)-ਗੁਰਦੁਆਰਾ ਪ੍ਰਭੂ ਨਿਵਾਸ ਕਸਬਾ ਭੱਦੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਪ੍ਰੇਮ ਸਿੰਘ ਦੀ ਅਗਵਾਈ ਹੇਠ 1 ਫਰਵਰੀ ਤੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ਸੰਤ ਪ੍ਰੇਮ ਸਿੰਘ, ਭਾਈ ਰਜਿੰਦਰ ਸਿੰਘ ਰਹਿਪਾ, ਹਰਮਨ ਮੋਹਣ ਸਿੰਘ, ਮੇਜਰ ਸਿੰਘ ਸੈਕਟਰੀ ਆਦਿ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 1 ਫਰਵਰੀ 2026 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਲੜੀ ਆਰੰਭ ਹੋ ਕੇ 8 ਫਰਵਰੀ ਨੂੰ ਲੜੀ ਸਮਾਪਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਵੱਖ-ਵੱਖ ਸੰਤ ਮਹਾਂਪੁਰਸ਼, ਢਾਡੀ ਜਥਿਆਂ ਅਤੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪੱਦੀ ਮੱਠਵਾਲੀ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਚੌਧਰੀ ਤਰਸੇਮ ਲਾਲ ਬਾਂਠ ਨੀਲੇਵਾੜੇ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ
Ad Position 24