28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਸੂਬੇ ਭਰ 'ਚ ਜਾਰੀ

Ad Position 21
No active advertisement
ਅਜੀਤ ਡੈਸਕ 02-02-2026
ਬੰਗਾ, 1 ਫਰਵਰੀ (ਧਰਮਵੀਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਦਾ ਕੰਮ ਸੂਬੇ ਭਰ 'ਚ ਲਗਾਤਾਰ ਜਾਰੀ ਹੈ | ਐਸ.ਸੀ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਹਰਜੋਤ ਲੋਹਟੀਆ ਨੇ ਦੱਸਿਆ ਕਿ ਹਲਕਾ ਬੰਗਾ ਦੇ ਵੱਖੋ-ਵੱਖ ਪਿੰਡਾਂ ਵਿੱਚ ਲੋਕਾਂ ਤੱਕ ਅਪਾਇੰਟਮੈਂਟ ਸਲਿਪਾਂ ਪਹੁੰਚਾਈਆਂ ਗਈਆਂ ਹਨ, ਤਾਂ ਜੋ ਹਰ ਯੋਗ ਪਰਿਵਾਰ ਬਿਨਾਂ ਕਿਸੇ ਦਿੱਕਤ ਦੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕੇ | ਲੋਹਟੀਆ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਜਿਸ ਤਹਿਤ ਪਰਿਵਾਰਾਂ ਨੂੰ ਵੱਡੇ ਪੱਧਰ 'ਤੇ ਮੁਫ਼ਤ ਅਤੇ ਬਿਹਤਰ ਸਿਹਤ ਸਹੂਲਤਾਂ ਮਿਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮਕਸਦ ਹੈ ਕਿ ਸੂਬੇ ਦਾ ਕੋਈ ਵੀ ਯੋਗ ਨਾਗਰਿਕ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਹਲਕਾ ਬੰਗਾ ਦੇ ਪਿੰਡਾਂ ਵਿੱਚ ਘਰ-ਘਰ ਪਹੁੰਚ ਕੇ ਅਪਾਇੰਟਮੈਂਟ ਸਲਿਪਾਂ ਵੰਡੀਆਂ ਜਾ ਰਹੀਆਂ ਹਨ, ਤਾਂ ਜੋ ਲੋਕ ਨਿਰਧਾਰਿਤ ਸਮੇਂ ਅਨੁਸਾਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ | ਇਸ ਨਾਲ ਲੋਕਾਂ ਨੂੰ ਲੰਬੀਆਂ ਕਤਾਰਾਂ ਜਾਂ ਬੇਵਜਾ ਦੌੜ-ਧੁੱਪ ਤੋਂ ਛੁਟਕਾਰਾ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਸੂਬੇ ਭਰ 'ਚ ਜਾਰੀ ਅਗਲੀ ਖ਼ਬਰ ਮੌਜੀ ਦੀ ਪਹਿਲੀ ਬਰਸੀ ਮੌਕੇ ਖ਼ੂਨਦਾਨ ਕੈਂਪ ਅੱਜ
Ad Position 24