28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਸੂਬੇ ਭਰ 'ਚ ਜਾਰੀ

Ad Position 21
No active advertisement
ਅਜੀਤ ਡੈਸਕ 02-02-2026
ਬੰਗਾ, 1 ਫਰਵਰੀ (ਧਰਮਵੀਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਦਾ ਕੰਮ ਸੂਬੇ ਭਰ 'ਚ ਲਗਾਤਾਰ ਜਾਰੀ ਹੈ | ਐਸ.ਸੀ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਹਰਜੋਤ ਲੋਹਟੀਆ ਨੇ ਦੱਸਿਆ ਕਿ ਹਲਕਾ ਬੰਗਾ ਦੇ ਵੱਖੋ-ਵੱਖ ਪਿੰਡਾਂ ਵਿੱਚ ਲੋਕਾਂ ਤੱਕ ਅਪਾਇੰਟਮੈਂਟ ਸਲਿਪਾਂ ਪਹੁੰਚਾਈਆਂ ਗਈਆਂ ਹਨ, ਤਾਂ ਜੋ ਹਰ ਯੋਗ ਪਰਿਵਾਰ ਬਿਨਾਂ ਕਿਸੇ ਦਿੱਕਤ ਦੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕੇ | ਲੋਹਟੀਆ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਜਿਸ ਤਹਿਤ ਪਰਿਵਾਰਾਂ ਨੂੰ ਵੱਡੇ ਪੱਧਰ 'ਤੇ ਮੁਫ਼ਤ ਅਤੇ ਬਿਹਤਰ ਸਿਹਤ ਸਹੂਲਤਾਂ ਮਿਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮਕਸਦ ਹੈ ਕਿ ਸੂਬੇ ਦਾ ਕੋਈ ਵੀ ਯੋਗ ਨਾਗਰਿਕ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਹਲਕਾ ਬੰਗਾ ਦੇ ਪਿੰਡਾਂ ਵਿੱਚ ਘਰ-ਘਰ ਪਹੁੰਚ ਕੇ ਅਪਾਇੰਟਮੈਂਟ ਸਲਿਪਾਂ ਵੰਡੀਆਂ ਜਾ ਰਹੀਆਂ ਹਨ, ਤਾਂ ਜੋ ਲੋਕ ਨਿਰਧਾਰਿਤ ਸਮੇਂ ਅਨੁਸਾਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ | ਇਸ ਨਾਲ ਲੋਕਾਂ ਨੂੰ ਲੰਬੀਆਂ ਕਤਾਰਾਂ ਜਾਂ ਬੇਵਜਾ ਦੌੜ-ਧੁੱਪ ਤੋਂ ਛੁਟਕਾਰਾ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਮੰਚ ਬਲਾਚੌਰ ਵਲੋਂ ਕਵੀ ਪ੍ਰੋ. ਮਿੰਦਰ ਬਾਗੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਸੂਬੇ ਭਰ 'ਚ ਜਾਰੀ
Ad Position 24