28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਰਾਹੋਂ ਵਿਖੇ ਕਰਵਾਏ ਦੋ ਦਿਨਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਸਮਾਪਤ

Ad Position 21
No active advertisement
ਅਜੀਤ ਡੈਸਕ 02-02-2026
ਰਾਹੋਂ, 1 ਫਰਵਰੀ (ਉਂਕਾਰ ਸਿੰਘ ਰਾਠੋਰ) - ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਕ ਜਥਾ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਦੁਸਹਿਰਾ ਗਰਾਊਾਡ ਰਾਹੋਂ ਵਿਖੇ ਦੋ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਅਤੇ ਦੀਵਾਨ ਸਜਾਏ ਗਏ | ਜਿਸ ਵਿੱਚ ਦੋ ਦਿਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਸ਼ਾਮ ਸਤ ਵਜੇ ਤੋਂ ਰਾਤੀ ਸਾਢੇ ਦਸ ਵਜੇ ਤੱਕ ਦੁਸਹਿਰਾ ਗਰਾਊਾਡ ਰਾਹੋਂ ਵਿਖੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਜਿਸ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਹਨਾਂ ਸਮਾਗਮਾਂ ਦੌਰਾਨ ਇਲਾਕਾ ਨਿਵਾਸੀ ਸੰਗਤਾਂ ਅਤੇ ਆਲੇ ਦੁਆਲੇ ਦੇ ਪਿੰਡਾਂ ਦੀਆਂ ਸੰਗਤਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਹਾਜ਼ਰੀ ਭਰੀ ਗਈ | ਸਮਾਗਮ ਦੀ ਅਰੰਭਤਾ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਕੀਤੀ | ਇਸ ਸਮਾਗਮ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦੇ ਹੋਏ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਨੌਜਵਾਨਾਂ ਅਤੇ ਸੰਗਤਾਂ ਨੂੰ ਗੁਰਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਨੇ ਸੰਗਤਾਂ ਨੂੰ ਅਸਲ ਗੁਰਸਿੱਖੀ ਸਿਧਾਂਤਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਹਨਾਂ ਸੰਗਤਾਂ ਨੂੰ ਗੁਰੂਆਂ ਦੇ ਦਿਖਾਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਹਨਾਂ ਵਲੋਂ ਸੰਗਤਾਂ ਨੂੰ ਮਨ ਨੂੰ ਇਕਾਗਰ ਕਰਕੇ ਸੇਵਾ ਅਤੇ ਸਿਮਰਨ ਕਰਨ ਲਈ ਪ੍ਰੇਰਿਆ | ਉਹਨਾਂ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤੋਂ ਬਿਨਾ ਜੀਵ ਆਤਮਾ ਨੂੰ ਆਨੰਦ ਦੀ ਪ੍ਰਾਪਤੀ ਨਹੀਂ ਹੋ ਸਕਦੀ | ਇਸ ਲਈ ਸਭ ਸੰਗਤਾਂ ਗੁਰਬਾਣੀ ਦੇ ਅਸਲ ਅਰਥਾਂ ਨੂੰ ਸਮਝਦਿਆਂ ਆਪਣੇ-ਆਪਣੇ ਜੀਵਨ ਵਿਚ ਪੂਰਨ ਤੌਰ 'ਤੇ ਲਾਗੂ ਕਰਨ ਦਾ ਯਤਨ ਕਰਨ | ਸਮਾਗਮ ਦੀ ਸਮਾਪਤੀ 'ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਪ੍ਰਬੰਧਕਾਂ ਵਲੋਂ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਅਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦੀਆਂ ਸਮੂਹ ਜਗਤ ਨੂੰ ਵਧਾਈਆਂ ਦਿੱਤੀਆਂ ਗਈਆਂ | ਇਸ ਸਮਾਗਮ ਵਿੱਚ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਆਪਣੀਆਂ-ਆਪਣੀਆਂ ਸੇਵਾਵਾਂ ਵਿੱਚ ਪੂਰਨ ਤੌਰ 'ਤੇ ਸਹਿਯੋਗ ਦੇ ਕੇ ਹਾਜ਼ਰੀ ਲਗਵਾਈ | ਇਸ ਤੋਂ ਇਲਾਵਾ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵਿਸ਼ੇਸ਼ ਤੌਰ 'ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ | ਇਸ ਮੌਕੇ ਸਮਾਜ ਸੇਵਕ ਬਰਜਿੰਦਰ ਸਿੰਘ ਹੁਸੈਨਪੁਰ, ਗੁਰਬਖਸ਼ ਸਿੰਘ ਖਾਲਸਾ, ਸੁਰਜੀਤ ਸਿੰਘ, ਜੱਥੇਦਾਰ ਤਰਲੋਚਨ ਸਿੰਘ, ਮਾਸਟਰ ਦਿਲਬਾਗ ਸਿੰਘ, ਬਲਵਿੰਦਰ ਸਿੰਘ ਬਬਲਾ, ਅਮਰਜੀਤ ਸਿੰਘ ਪਾਬਲਾ, ਨਰੇਸ਼ ਭੁੱਲਰ, ਸੰਤ ਰਜਿੰਦਰ ਸਿੰਘ, ਵਿੱਕੀ ਤੂਰ, ਚੇਅਰਮੈਨ ਸਤਨਾਮ ਸਿੰਘ ਜਾਲਵਾਹਾ, ਕਾਬਲ ਸਿੰਘ, ਲਖਵੀਰ ਸਿੰਘ, ਜਗਜੀਤ ਸਿੰਘ, ਮੁਕੇਸ਼ ਬੋਬੀ, ਪ੍ਰਭਜੋਤ ਸਿੰਘ ਭਾਰਟਾ, ਕਸ਼ਮੀਰ ਸਿੰਘ, ਮਲਕੀਤ ਸਿੰਘ ਕਾਹਲੋਂ, ਪ੍ਰਧਾਨ ਹੇਮੰਤ ਰਣਦੇਵ ਬੌਬੀ, ਬਲਜਿੰਦਰ ਸਿੰਘ ਕਾਹਲੋਂ, ਕੌਂਸਲਰ ਕਰਨੈਲ ਸਿੰਘ ਭਿੰਡਰ, ਪਰਮਜੀਤ ਸਿੰਘ ਕਾਹਲੋ, ਭਾਈ ਜਸਵੀਰ ਸਿੰਘ, ਪ੍ਰਧਾਨ ਅਮਰਜੀਤ ਸਿੰਘ, ਪਿ੍ਤਪਾਲ ਸਿੰਘ ਭਾਰਟਾ, ਸੰਦੀਪ ਸਿੰਘ ਤਤਲਾ, ਕੌਂਸਲਰ ਜਸਵੰਤ ਕੌਰ, ਗਗਨਦੀਪ ਸਿੰਘ, ਕੁਲਵਿੰਦਰ ਸਿੰਘ, ਭਾਈ ਸੰਤੋਖ ਸਿੰਘ, ਚੜ੍ਹਤ ਸਿੰਘ, ਰਘਵਿੰਦਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਦਲੇਰ ਸਿੰਘ, ਮਹਿੰਦਰ ਸਿੰਘ, ਮਨਜੀਤ ਸਿੰਘ, ਗੁਰਦਿਆਲ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਨਿਸ਼ਾਨ ਸਾਹਿਬ ਸਜਾਏ ਅਗਲੀ ਖ਼ਬਰ ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24