28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ - ਡਾ. ਸੁੱਖੀ

Ad Position 21
No active advertisement
ਅਜੀਤ ਡੈਸਕ 02-02-2026
ਸਾਹਲੋਂ, 1 ਫਰਵਰੀ (ਜਰਨੈਲ ਸਿੰਘ ਨਿੱਘ੍ਹਾ) - ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਸੁੱਖੀ ਨੇ ਪਿੰਡ ਲੋਧੀਪੁਰ ਵਿਖੇ ਇਕ ਨੌਜਵਾਨ ਨਵਦੀਪ ਕੁਮਾਰ (28) ਦੀ ਬੇਵਕਤੀ ਮੌਤ ਦੇ ਸੋਗ ਸਮਾਗਮ ਵਿੱਚ ਪਹੁੰਚਣ ਉਪਰੰਤ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨੇ ਆਪਣੇ ਪਿੰਡ ਤੋਂ ਵੱਖ-ਵੱਖ ਸ਼ਹਿਰਾਂ ਵਿੱਚ ਪੜ੍ਹਨ ਜਾਣ ਵਾਲੀਆਂ ਲੜਕੀਆਂ ਲਈ ਆਵਾਜਾਈ ਦਾ ਸਾਧਨ ਅਤੇ ਨੌਜਵਾਨਾਂ ਲਈ ਜਿੰਮ ਅਤੇ ਖੇਡਾਂ ਲਈ ਕੋਈ ਪੁਖਤਾ ਪ੍ਰਬੰਧ ਕਰਨ ਆਦਿ ਮੰਗਾਂ ਰੱਖੀਆਂ, ਜਿਨ੍ਹਾਂ ਦਾ ਵਿਧਾਇਕ ਡਾ: ਸੁੱਖੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਜਲਦ ਕੀਤਾ ਜਾਵੇਗਾ | ਉਨ੍ਹਾਂ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਪਿੰਡ ਵਿਚ ਨੌਜਵਾਨਾਂ ਲਈ ਇਕ ਵੱਡੇ ਜਿੰਮ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਪਿੰਡ ਦੇ ਹੋਰ ਸਰਬਪੱਖੀ ਵਿਕਾਸ ਲਈ ਆਪਣੀਆਂ ਯੋਜਨਾਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਪ੍ਰੇਰਿਤ ਕੀਤਾ ਤਾਂ ਜੋ ਸਰਕਾਰ ਪਿੰਡ ਦੀ ਨੁਹਾਰ ਬਦਲਣ ਲਈ ਹੋਰ ਵੱਖ-ਵੱਖ ਸਕੀਮਾਂ ਰਾਹੀਂ ਗ੍ਰਾਂਟਾਂ ਦਾ ਪ੍ਰਬੰਧ ਕਰ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਹਣ ਲਾਲ ਢੰਡਾ ਅਤੇ ਹੋਰ ਪਾਰਟੀ ਆਗੂਆਂ ਸਮੇਤ ਸਰਪੰਚ ਚਰਨਜੀਤ ਸਿੰਘ ਚੰਨੀ, ਮੈਂਬਰ ਪੰਚਾਇਤ ਮਨਜੀਤ ਕੌਰ, ਸਮਾਜ ਸੇਵੀ ਜੋਗਿੰਦਰ ਰਾਮ, ਸੁਰਿੰਦਰਪਾਲ ਰਤਨ, ਚਮਨ ਲਾਲ, ਹੁਸਨ ਲਾਲ, ਰੇਸ਼ਮ ਸਿੰਘ, ਗੁਰਦੇਵ ਸਿੰਘ, ਅਵਤਾਰ ਸਿੰਘ, ਪਿਆਰਾ ਰਾਮ, ਦੇਵ ਰਾਮ
Ad Position 22
No active advertisement
ਪਿਛਲੀ ਖ਼ਬਰ ਪਿੰਡ ਮਜਾਰੀ ਵਿਖੇ ਮੁਫ਼ਤ ਆਯੂਰਵੈਦਿਕ ਕੈਂਪ ਲਗਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਨਿਸ਼ਾਨ ਸਾਹਿਬ ਸਜਾਏ
Ad Position 24