29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪਿੰਡ ਮਜਾਰੀ ਵਿਖੇ ਮੁਫ਼ਤ ਆਯੂਰਵੈਦਿਕ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 02-02-2026
ਬੰਗਾ, 1 ਫਰਵਰੀ (ਕੁਲਦੀਪ ਸਿੰਘ ਪਾਬਲਾ)-ਆਯੂਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੂਰਵੇਦਾ ਪੰਜਾਬ ਡਾਕਟਰ ਰਮਨ ਖੰਨਾ, ਮੁਖੀ ਹੋਮਿਓਪੈਥੀ ਪੰਜਾਬ ਡਾਕਟਰ ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾਕਟਰ ਸਰਬਜੀਤ ਕੌਰ, ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾਕਟਰ ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਆਯੂਸ਼ ਅਰੋਗਿਆ ਕੇਂਦਰ ਮਜਾਰੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪਿੰਡ ਦੇ ਸਰਪੰਚ ਜਗਤਾਰ ਸਿੰਘ ਸ਼ੋਕਰ, ਸਟੀਫਨ ਰਾਮ ਅਤੇ ਪੰਚਾਇਤ ਮੈਂਬਰਾਂ ਵੱਲੋਂ ਕੀਤਾ ਗਿਆ | ਇਸ ਕੈਂਪ ਵਿੱਚ ਡਾਕਟਰ ਰਮਗੀਤ ਕੁਮਾਰੀ ਅਤੇ ਡਾਕਟਰ ਜੋਤੀ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਆਯੂਰਵੈਦਿਕ ਦਵਾਈਆਂ ਦਿੱਤੀਆਂ | ਕੈਂਪ ਵਿੱਚ ਹੋਮਿਓਪੈਥੀ ਵਿਭਾਗ ਵੱਲੋਂ ਡਾਕਟਰ ਹਰਜਿੰਦਰ ਸਿੰਘ ਅਤੇ ਡਾਕਟਰ ਨੇਹਾ ਸੋਨੀ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਹੋਮਿਓਪੈਥੀ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਹਰਜਿੰਦਰ ਸਿੰਘ ਅਤੇ ਸਤੀਸ਼ ਲਾਲ ਫਾਰਮਾਸਿਸਟ ਅਤੇ ਸਤਿੰਦਰ ਸਿੰਘ ਹੋਮਿਓਪੈਥੀ ਫਾਰਮਾਸਿਸਟ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਕੈਂਪ 'ਚ ਆਯੂਰਵੈਦਿਕ ਵਿਭਾਗ ਵੱਲੋਂ 365 ਅਤੇ ਹੋਮਿਓਪੈਥੀ ਵਿਭਾਗ ਵੱਲੋਂ 277 ਮਰੀਜ਼ਾਂ ਦੀ ਜਾਂਚ ਕੀਤੀ ਗਈ | ਕੈਂਪ ਇੰਚਾਰਜ ਡਾਕਟਰ ਰਮਨਦੀਪ ਆਯੂਰਵੇਦ ਵਿਭਾਗ ਅਤੇ ਡਾਕਟਰ ਹਰਜਿੰਦਰ ਸਿੰਘ ਹੋਮਿਓਪੈਥੀ ਵਿਭਾਗ ਵੱਲੋਂ ਮਰੀਜ਼ਾਂ ਨੂੰ ਆਯੁਰਵੇਦ ਅਤੇ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਬਿਮਾਰੀਆਂ ਦੀ ਰੋਕਥਾਮ, ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਰਣਧੀਰ ਸਿੰਘ ਅਤੇ ਰਮਨਾ ਪਾਲ ਯੋਗਾ ਇੰਸਟ੍ਰਕਟਰ, ਕਮਲੇਸ਼ ਕੌਰ, ਹਰਜੀਤ ਕੌਰ ਅਤੇ ਸ਼ਿਵਾਨੀ
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਰੌਤਾਂ ਰਾਹੋਂ ਦੇ ਨਿਵਾਸੀਆਂ ਨੇ ਪਾਰਕ, ਸੈਰਗਾਹ ਅਤੇ ਖੇਡ ਮੈਦਾਨ ਬਣਾਉਣ ਦੀ ਪ੍ਰਸ਼ਾਸਨ ਨੂੰ ਕੀਤੀ ਅਪੀਲ ਅਗਲੀ ਖ਼ਬਰ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ - ਡਾ. ਸੁੱਖੀ
Ad Position 24