25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਔੜ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Ad Position 21
No active advertisement
ਅਜੀਤ ਡੈਸਕ 03-02-2026
ਔੜ, 2 ਫਰਵਰੀ (ਗੁਰਨਾਮ ਸਿੰਘ ਸੈਣੀ)-ਪਿੰਡ ਔੜ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇੱਥੋਂ ਦੇ ਇੱਕ 28 ਸਾਲਾਂ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਇਸ ਹਾਦਸੇ ਸੰਬੰਧੀ ਪੁਲਸ ਥਾਣਾ ਔੜ ਤੋਂ ਮੌਕਾ ਦੇਖਣ ਆਏ ਏ.ਐਸ.ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੀਪਕ ਕੁਮਾਰ ਪੁੱਤਰ ਰਾਜ ਕੁਮਾਰ ਜੋ ਚੱਕਦਾਨਾ ਤੋਂ ਇੱਕ ਰਿਟਾਇਰਮੈਂਟ ਪਾਰਟੀ 'ਚ ਸ਼ਾਮਿਲ ਹੋਣ ਉਪਰੰਤ ਵਾਪਸ ਆਪਣੇ ਪਿੰਡ ਔੜ ਆ ਰਿਹਾ ਸੀ | ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਕੈਨੇਡਾ ਵਾਲੇ ਹਸਪਤਾਲ ਦੇ ਅੱਗੇ ਪੁੱਜਾ ਤਾਂ ਸਾਹਮਣੇ ਤੋਂ ਉਸ ਦੀ ਅੱਖਾਂ ਵਿੱਚ ਕਿਸੇ ਵਾਹਨ ਦੀ ਲਾਈਟ ਪੈ ਗਈ, ਜਿਸ ਕਾਰਨ ਉਸ ਦਾ ਮੋਟਰਸਾਈਕਲ ਸੜਕ ਦੀ ਸਾਈਡ 'ਤੇ ਲੱਗੇ ਦਰੱਖ਼ਤ ਵਿੱਚ ਜਾ ਲੱਗਾ, ਗੰਭੀਰ ਜ਼ਖਮੀ ਹੋਏ ਨੌਜਵਾਨ ਨੂੰ ਔੜ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਆਪਣੇ ਪਿੱਛੇ ਆਪਣੀ ਵਿਧਵਾ ਪਤਨੀ, ਇੱਕ ਦੋ ਸਾਲ ਅਤੇ ਚਾਰ ਸਾਲ ਦਾ ਲੜਕਾ ਤੇ ਲੜਕੀ ਛੱਡ ਗਿਆ ਜੋ ਬਹਾਰਾ ਰੋਡ 'ਤੇ ਬਣੀ ਕਾਲੋਨੀ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ |
Ad Position 22
No active advertisement
ਪਿਛਲੀ ਖ਼ਬਰ ਮੇਹਲੀਆਣਾ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਤਲਵੰਡੀ
Ad Position 24