25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

12 ਫਰਵਰੀ ਦੀ ਹੜਤਾਲ ਦੀ ਤਿਆਰੀ ਲਈ ਜਥੇਬੰਦੀਆਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-02-2026

ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ)-12 ਫਰਵਰੀ ਦੀ ਦੇਸ਼ ਵਿਆਪੀ ਆਮ ਹੜਤਾਲ ਨੂੰ ਸਫ਼ਲ ਬਣਾਉਣ ਲਈ ਸਥਾਨਕ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਵਿਖੇ ਜਥੇਬੰਦੀਆਂ ਦੀ ਮੀਟਿੰਗ ਹੋਈ | ਇਸ ਮੀਟਿੰਗ 'ਚ ਸੀਟੂ, ਇਫਟੂ, ਏਟਕ ਟਰੇਡ ਯੂਨੀਅਨਾਂ ਦੇ ਆਗੂਆਂ, ਮਜ਼ਦੂਰ ਜਥਬੰਦੀਆਂ, ਪੈਨਸ਼ਨਰਜ਼ ਯੂਨੀਅਨਾਂ, ਮੁਲਾਜ਼ਮ ਜਥਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ 'ਚ 12 ਫ਼ਰਵਰੀ ਨੂੰ ਬੱਸ ਅੱਡਾ ਨਵਾਂਸ਼ਹਿਰ ਵਿਖੇ ਇਕੱਠੇ ਹੋ ਕੇ 11 ਵਜੇ ਜ਼ਿਲ੍ਹਾ ਪੱਧਰੀ ਰੈਲੀ ਕਰਨ ਅਤੇ ਰੈਲੀ ਦੀ ਸਮਾਪਤੀ ਉਪਰੰਤ ਸ਼ਹਿਰ 'ਚ ਮੁਜਾਹਰਾ ਕਰਨ ਦਾ ਫ਼ੈਸਲਾ ਕੀਤਾ | ਇਸ ਦੀ ਪ੍ਰਧਾਨਗੀ ਜਸਵੰਤ ਸਿੰਘ ਸੈਣੀ, ਅਵਤਾਰ ਸਿੰਘ ਤਾਰੀ, ਨਿਰੰਜਣ ਦਾਸ ਮੇਹਲੀ ਅਤੇ ਕੁਲਦੀਪ ਸਿੰਘ ਦੌੜਕਾ ਨੇ ਕੀਤੀ | ਇਸ ਮੀਟਿੰਗ ਨੂੰ ਇਫ਼ਟੂ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੀਟੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਮਾਸਟਰ ਪ੍ਰੇਮ ਰੱਕੜ, ਏਟਕ ਦੇ ਆਗੂ ਗੁਰਮੇਲ ਰਾਮ, ਰਾਮ ਆਸਰਾ, ਪੈਨਸ਼ਨਰ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਅਟਵਾਲ, ਵਿਜੇ ਕੁਮਾਰ, ਨਰਿੰਦਰ ਮਹਿਤਾ, ਇਫਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਜ਼ਿਲ੍ਹਾ ਸਕੱਤਰ ਪਰਵੀਨ ਕੁਮਾਰ ਨਿਰਾਲਾ, ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਲਖਵਿੰਦਰ ਕੌਰ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਸਨਾਵਾ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਭੰਗਲ, ਦਿਹਾਤੀ ਮਜ਼ਦੂਰ ਸਭਾ ਦੇ ਸੁਰਿੰਦਰ ਭੱਟੀ, ਜਮਹੂਰੀ ਕਿਸਾਨ ਸਭਾ ਦੇ ਸਤਨਾਮ ਸਿੰਘ ਗੁਲਾਟੀ, ਜੰਗਲਾਤ ਵਰਕਰਜ਼ ਯੂਨੀਅਨ ਦੇ ਸਤਪਾਲ, ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਜੋਗਾ ਸਿੰਘ, ਗੁਰਦਿਆਲ ਸਿੰਘ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੂਪਿੰਦਰ ਸਿੰਘ ਵੜੈਚ ਨੇ ਸੰਬੋਧਨ ਕੀਤਾ | ਆਗੂਆਂ ਨੇ ਕਿਹਾ ਕਿ ਹੜਤਾਲ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਜਥੇਬੰਦੀਆਂ ਨੂੰ ਪੂਰਾ ਤਾਣ ਲਾ ਦੇਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਨਵਾਂ ਸ਼ਹਿਰ 'ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ ਅਗਲੀ ਖ਼ਬਰ ਡਾ. ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਚੌਥਾ ਦਿਨ
Ad Position 24