25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜ਼ਿਲ੍ਹੇ ਅੰਦਰ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 03-02-2026

ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੰਬੰਧੀ ਜ਼ਿਲ੍ਹੇ ਅੰਦਰ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸਮੀਖਿਆ ਕਰਦਿਆਂ ਦਿੱਤੀ | ਇਸ ਮੀਟਿੰਗ 'ਚ ਚੇਅਰਮੈਨ ਜ਼ਿਲ੍ਹਾ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਡਿਪਟੀ ਕਮਿਸ਼ਨਰ ਔਲਖ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਰਜਿਸਟ੍ਰੇਸ਼ਨ ਦਾ ਕੰਮ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾਂ 'ਤੇ ਲਿਜਾਉਣ ਸੰਬੰਧੀ ਫਾਰਮ ਬੂਥ ਪੱਧਰ ਉੱਤੇ ਭਰੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ | ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ | ਉਨ੍ਹਾਂ ਕਿਹਾ ਕਿ ਹਰੇਕ ਰਜਿਸਟਰਡ ਵਿਅਕਤੀਆਂ 'ਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ | ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਨਗਰ ਸੁਧਰ ਟਰੱਸਟ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਜਿਸ ਸੰਬੰਧੀ ਉਨ੍ਹਾਂ ਜ਼ਿਲ੍ਹਾ ਕੋਆਡੀਨੇਟਰ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਅੱਜ ਤੋਂ ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਵਿੱਚ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ 10 ਫਰਵਰੀ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ ਹੋਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦੀ ਸਹੂਲਤ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਯਾਤਰਾ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਖਾਣਾ, ਮੈਡੀਕਲ ਸਹੂਲਤ, ਰਹਿਣ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ 10 ਫਰਵਰੀ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਅੰਮਿ੍ਤਸਰ ਵਿਖੇ ਰਵਾਨਾ ਹੋਵੇਗੀ ਜਿਥੇ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਰਾਮ ਤੀਰਥ ਮੰਦਿਰ, ਬਾਘਾ ਬਾਰਡਰ, ਜਲਿ੍ਹਆਂਵਾਲਾ ਬਾਗ ਆਦਿ ਥਾਂਵਾਂ ਦੀ ਯਾਤਰਾ ਕਰਵਾਈ ਜਾਵੇਗੀ | ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਏਜੰਸੀ ਨਾਲ ਤਾਲਮੇਲ ਕਰਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਸਾਂ ਦੇ ਸਡਿਊਲ ਅਨੁਸਾਰ ਯਾਤਰਾ ਦੇ ਯੋਗ ਪ੍ਰਬੰਧਾਂ ਨੂੰ ਯਕੀਨੀ ਬਣਾਉਣ | ਇਸ ਮੌਕੇ 'ਤੇ ਦੁਆਬਾ ਇੰਚਾਰਜ ਤਰੁਣ ਅਰੋੜ, ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਹਾਜ਼ਰ ਸਨ |
02 ਨਵਾਂਸ਼ਹਿਰ 36

Ad Position 22
No active advertisement
ਪਿਛਲੀ ਖ਼ਬਰ ਪ੍ਰੀਖਿਆਵਾਂ ਦੇ ਦਿਨਾਂ 'ਚ ਲਗਾਈਆਂ ਕੰਪਿਊਟਰ ਅਧਿਆਪਕਾਂ ਦੀਆਂ ਹੈਲਥ ਕਾਰਡ ਬਣਾਉਣ 'ਤੇ ਡਿਊਟੀਆਂ ਦਾ ਵਿਰੋਧ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਰਬੋਤਮ ਐਵਾਰਡ ਨਾਲ ਸਨਮਾਨ
Ad Position 24