ਔੜ, 2 ਫਰਵਰੀ (ਗੁਰਨਾਮ ਸਿੰਘ ਸੈਣੀ)-ਔੜ ਨਜ਼ਦੀਕ ਪੈਂਦੇ ਪਿੰਡ ਮਾਹਿਲ ਖ਼ੁਰਦ ਦੇ ਕਿਸਾਨ ਗੁਰਦੀਪ ਸਿੰਘ ਦੀ ਖੇਤਾਂ 'ਚ ਲੱਗੀ ਪਾਣੀ ਵਾਲੀ ਮੋਟਰ ਨੂੰ ਚਲਾਉਣ ਵਾਲਾ ਬਿਜਲੀ ਦਾ ਟਰਾਂਸਫ਼ਾਰਮਰ ਅਣਪਛਾਤੇ ਚੋਰਾਂ ਵਲੋਂ ਬੀਤੀ ਰਾਤ ਚੋਰੀ ਕਰ ਲਿਆ ਗਿਆ | ਇਸ ਘਟਨਾ ਨਾਲ ਕਿਸਾਨ ਗੁਰਦੀਪ ਸਿੰਘ ਨੂੰ ਭਾਰੀ ਨੁਕਸਾਨ ਹੋਣ ਦੇ ਨਾਲ-ਨਾਲ ਉਸ ਦਾ ਸਿੰਚਾਈ ਦਾ ਸਾਰਾ ਕੰਮ ਠੱਪ ਹੋ ਗਿਆ | ਪੀੜਤ ਕਿਸਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਰਾਤ ਦੇ ਸਮੇਂ ਚੋਰ ਮੇਰੇ ਖੇਤਾਂ 'ਚ ਆਏ ਅਤੇ ਟਰਾਂਸਫਾਰਮਰ ਖੋਲ੍ਹ ਕੇ ਲੈ ਗਏ | ਇਸ ਘਟਨਾ ਦਾ ਪਤਾ ਉਸ ਨੂੰ ਸਵੇਰੇ ਲੱਗਾ ਜਦੋਂ ਉਹ ਆਪਣੇ ਖੇਤਾਂ ਵੱਲ ਸੈਰ ਨੂੰ ਗਿਆ ਤਾਂ ਬਿਜਲੀ ਦੇ ਖੰਭੇ ਤੋਂ ਟਰਾਂਸਫ਼ਾਰਮਰ ਗ਼ਾਇਬ ਸੀ | ਉਸ ਨੇ ਦੱਸਿਆ ਕਿ ਇਹ ਸਿਰਫ਼ ਉਸ ਦਾ ਹੀ ਨਹੀਂ ਸਗੋਂ ਪੂਰੇ ਪਿੰਡ ਦੇ ਕਿਸਾਨਾਂ ਦਾ ਨੁਕਸਾਨ ਹੈ ਕਿਉਂਕਿ ਇਹੋ ਜਿਹੀਆਂ ਚੋਰੀਆਂ ਨਾਲ ਖੇਤੀਬਾੜੀ 'ਤੇ ਗਹਿਰਾ ਅਸਰ ਪੈਂਦਾ ਹੈ | ਇਸ ਘਟਨਾ ਤੋਂ ਬਾਅਦ ਪਿੰਡ ਦੇ ਹੋਰ ਕਿਸਾਨ ਵੀ ਆਪਣੇ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ ਦੀ ਸੁਰੱਖਿਆ ਲਈ ਚਿੰਤਤ ਹੋ ਗਏ ਹਨ | ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ ਤਾਂ ਜੋ ਉਹ ਨਿਸ਼ਚਿੰਤ ਹੋ ਕੇ ਆਪਣੀ ਖੇਤੀ ਕਰ