27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਛਦੌੜੀ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-02-2026
ਮਜਾਰੀ/ਸਾਹਿਬਾ, 2 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੱਖ ਰੱਖ ਕੇ ਪਿੰਡ ਛਦੌੜੀ ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ਗੁਰੂ ਰਵਿਦਾਸ ਜੀ ਤੋਂ ਸ਼ੁਰੂ ਹੋ ਕੇ ਸਾਰੇ ਨਗਰ ਦੀ ਪ੍ਰਕਰਮਾ ਕਰਦਾ ਤੇ ਵੱਖ-ਵੱਖ ਥਾਵਾਂ 'ਤੇ ਠਹਿਰਾਅ ਕਰਦਾ ਹੋਇਆ ਸ਼ਾਮ ਨੂੰ ਇਸੇ ਜਗ੍ਹਾ ਸਮਾਪਤ ਹੋਇਆ | ਸੰਗਤਾਂ ਵਾਸਤੇ ਥਾਂ-ਥਾਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਢਾਡੀ ਗੁਰਦੀਪ ਸਿੰਘ ਉੜਾਪੜ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਂ ਕੇ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸਰਪੰਚ ਬਾਬਾ ਗੁਰਦੀਪ ਸਿੰਘ, ਸਾਬਕਾ ਸਰਪੰਚ ਮਾ. ਤੇਲੂ ਰਾਮ, ਕੈਪ: ਹਰਬੰਸ ਸਿੰਘ ਥਿਆੜਾ, ਕੁਲਦੀਪ ਸਿੰਘ ਰਿਟਾ: ਕਾਨੂੰਗੋ, ਸੋਢੀ ਰਾਮ ਪ੍ਰਧਾਨ, ਹਰਨੇਕ ਸਿੰਘ ਥਿਆੜਾ, ਹਰਜਿੰਦਰ ਸਿੰਘ ਲਾਲੀ, ਸਤਨਾਮ ਸਿੰਘ, ਨੰਬਰਦਾਰ ਕਸ਼ਮੀਰ ਸਿੰਘ, ਅਮਰਜੀਤ ਸਿੰਘ, ਜਰਮਨ ਸਿੰਘ ਖ਼ਾਲਸਾ, ਗੁਰਨਾਮ ਸਿੰਘ ਰਾਣਾ, ਦਿਲਬਾਗ ਸਿੰਘ ਨੰਬਰਦਾਰ, ਕਸ਼ਮੀਰ ਚੰਦ, ਸੁਖਵਿੰਦਰ ਸਿੰਘ, ਜਥੇ: ਸੰਤੋਖ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਨਾਮ ਚੰਦ ਸੰਧਵਾਂ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ ਅਗਲੀ ਖ਼ਬਰ ਦੇਵ ਥਿੰਦ ਐਨ.ਆਰ.ਆਈ ਯੂਨੀਅਨ ਵਰਲਡ ਦੇ ਪ੍ਰਧਾਨ ਹੋਏ ਭਾਜਪਾ 'ਚ ਸ਼ਾਮਿਲ
Ad Position 24