27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਰੱਤੇਵਾਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-02-2026
ਰੱਤੇਵਾਲ, 2 ਫਰਵਰੀ (ਅਸ਼ੋਕ ਕੁਮਾਰ ਲੀਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਸਰਦਾਰ ਗੁਰਿੰਦਰ ਸਿੰਘ ਸੋਢੀ ਪੀ.ਸੀ.ਐੱਸ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਪੰਜਾਬ, ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ, ਲਖਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵਿਸ਼ੇਸ਼ ਤੌਰ 'ਤੇ ਸਮਾਗਮ 'ਚ ਪਹੁੰਚੇ | ਇੱਥੇ ਪਹੁੰਚਣ 'ਤੇ ਪਿ੍ੰਸੀਪਲ ਜਸਜੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਟੇਜ ਸੈਕਟਰੀ ਦੀ ਕਾਰਵਾਈ ਮੈਡਮ ਨਵਨੀਤ ਗੋਗਨਾ ਵਲੋਂ ਸੁਚੱਜੇ ਢੰਗ ਨਾਲ ਕੀਤੀ ਗਈ | ਮੁੱਖ ਮਹਿਮਾਨ ਗੁਰਿੰਦਰ ਸਿੰਘ ਸੋਢੀ ਵਲੋਂ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਮੂਹ ਸਟਾਫ਼ ਅਤੇ ਬੱਚਿਆਂ ਦੀ ਮਿਹਨਤ ਦੀ ਤਾਰੀਫ਼ ਕੀਤੀ | ਉਹਨਾਂ ਨੇ ਦੱਸਿਆ ਕਿ ਫਰਵਰੀ ਮਹੀਨੇ ਵਿੱਚ ਇਮਤਿਹਾਨ ਆਉਣ ਵਾਲੇ ਹਨ, ਜਿਸ ਤਰ੍ਹਾਂ ਇਸ ਸਲਾਨਾ ਸਮਾਗਮ ਨੂੰ ਬੱਚਿਆਂ ਵੱਲੋਂ ਬਹੁਤ ਮਿਹਨਤ ਅਤੇ ਤਿਆਰੀ ਨਾਲ ਇੱਥੇ ਪੇਸਕਾਰੀ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ 'ਚ 356 ਪੀ.ਐੱਮ ਸ਼੍ਰੀ ਸਕੂਲ ਬਣਾਏ ਗਏ ਸਨ ਜਿਨ੍ਹਾਂ 'ਚ ਰੱਤੇਵਾਲ ਦਾ ਸਕੂਲ ਅਪਗ੍ਰੇਡ ਕਰਾਉਣ 'ਚ ਪਿ੍ੰਸੀਪਲ ਜਸਜੀਤ ਸਿੰਘ ਦਾ ਵਿਸ਼ੇਸ਼ ਯੋਗਦਾਨ ਹੈ | ਹਲਕਾ ਵਿਧਾਇਕਾ ਵੱਲੋਂ ਆਪਣੇ ਸੰਬੋਧਨ ਵਿੱਚ ਦੱਸਿਆ ਗਿਆ ਕਿ ਉਹ ਸਮੇਂ-ਸਮੇਂ 'ਤੇ ਇਸ ਸਕੂਲ ਵਿੱਚ ਆਉਂਦੇ ਰਹਿੰਦੇ ਹਨ | ਸਰਕਾਰ ਵੱਲੋਂ ਦਿੱਤੇ ਜਾ ਰਹੇ ਫ਼ੰਡਾਂ ਦੀ ਸਕੂਲ ਸਟਾਫ਼ ਅਤੇ ਕਮੇਟੀ ਵੱਲੋਂ ਸੁਚੱਜੇ ਢੰਗ ਨਾਲ ਵਰਤੋਂ ਕਰਕੇ ਸਕੂਲ ਦੀ ਵਧੀਆ ਇਮਾਰਤ ਤਿਆਰ ਕੀਤੀ ਗਈ ਹੈ | ਪਿ੍ੰਸੀਪਲ ਜਸਜੀਤ ਸਿੰਘ ਨੇ ਮੁੱਖ ਮਹਿਮਾਨਾਂ ਦਾ ਇੱਥੇ ਪਹੁੰਚਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਸਟਾਫ਼ ਅਣਥੱਕ ਮਿਹਨਤ ਕਰ ਰਿਹਾ ਹੈ | ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ 'ਤੇ ਭਗਤੀ ਗੀਤ ਅਤੇ ਭੰਗੜਾ-ਗਿੱਧਾ ਅਤੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਇਸ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ | ਇਸ ਮੌਕੇ 'ਤੇ ਹਲਕਾ ਵਿਧਾਇਕਾ ਅਤੇ ਮੁੱਖ ਮਹਿਮਾਨ ਗੁਰਿੰਦਰ ਸਿੰਘ ਸੋਢੀ ਵਲੋਂ ਸਕੂਲ 'ਚ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਸਮੂਹ ਸਟਾਫ਼ ਵੱਲੋਂ ਮੁੱਖ ਮਹਿਮਾਨ ਅਤੇ ਹਲਕਾ ਵਿਧਾਇਕਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਰਜੇਸ਼ ਕੁਮਾਰ ਸਰਪੰਚ, ਪੰਮੀ ਬਰੇਤਾ, ਜਸਵਿੰਦਰ ਕਿਸਾਣਾ, ਦੌਲਤ ਰਾਮ, ਪਿੰਕਾ ਕੁਮਾਰ, ਰਾਮ ਕੁਮਾਰ ਅਤੇ ਸਮੂਹ ਨਗਰ ਨਿਵਾਸੀ ਅਤੇ ਸਮੂਹ ਸਕੂਲ ਸਟਾਫ਼ ਇਸ ਸਮਾਗਮ ਵਿੱਚ
Ad Position 22
No active advertisement
ਪਿਛਲੀ ਖ਼ਬਰ ਫੈਕਟਰੀਆਂ ਦੇ ਪ੍ਰਦੂਸ਼ਿਤ ਪਾਣੀ ਨਾਲ ਕਿਸਾਨ ਦੀ 5 ਕਿੱਲੇ ਕਣਕ ਦੀ ਫ਼ਸਲ ਹੋਈ ਖਰਾਬ ਅਗਲੀ ਖ਼ਬਰ ਅਲਾਚੌਰ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24