27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਉੜਾਪੜ ਵਿਖੇ ਪ੍ਰਕਾਸ਼ ਪੁਰਬ 'ਤੇ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 03-02-2026
ਉੜਾਪੜ/ਲਸਾੜਾ, 2 ਫਰਵਰੀ (ਲਖਵੀਰ ਸਿੰਘ ਖੁਰਦ)-ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਉੜਾਪੜ ਦੀਆਂ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਕਈ ਦਿਨ ਪਹਿਲਾਂ ਅੰਮਿ੍ਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ | ਜਿਸ ਵਿਚ ਸੰਗਤਾਂ ਵਲੋਂ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰਬਾਣੀ ਸ਼ਬਦ ਗਾਇਨ ਕੀਤੇ ਗਏ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਰਦਾਸ ਕਰਨ ਉਪਰੰਤ ਗੁਰਦੁਆਰਾ ਗੁਰੂ ਰਵਿਦਾਸ ਜੀ ਘੱਗ ਮੁਹੱਲਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਦੀ ਅਰੰਭਤਾ ਜੈਕਾਰਿਆਂ ਦੀ ਗੂੰਜ ਵਿਚ ਹੋਈ | ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦੀ ਮਹਿਮਾ ਅਤੇ ਗੁਰਬਾਣੀ ਦੇ ਸ਼ਬਦ ਪੜ੍ਹਦਿਆਂ ਨਗਰ ਦੀ ਪ੍ਰਕਰਮਾ ਕੀਤੀ ਗਈ | ਪਿੰਡ ਵਾਸੀਆਂ ਵਲੋਂ ਸਾਰੇ ਪਿੰਡ ਨੂੰ ਸੁੰਦਰ ਗੇਟਾਂ ਨਾਲ ਸਜਾਇਆ ਗਿਆ | ਵੱਖ-ਵੱਖ ਪੜ੍ਹਾਵਾਂ 'ਤੇ ਪੰਥ ਦੇ ਪ੍ਰਸਿੱਧ ਢਾਡੀ ਤਰਲੋਕ ਸਿੰਘ ਮਸਾਣੀ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫੇ ਨੂੰ ਸੁਣਾਕੇ ਨਿਹਾਲ ਕੀਤਾ | ਸੇਵਾਦਾਰਾਂ ਵਲੋਂ ਸੰਗਤਾਂ ਲਈ ਚਾਹ ਪਕੌੜਿਆਂ ਅਤੇ ਫਲ-ਫਰੂਟਾਂ ਦੇ ਲੰਗਰ ਲਾਏ ਗਏ | 1 ਫਰਵਰੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਅਰੰਭ ਕਰਵਾਏ ਗਏ ਪਾਠਾਂ ਦੇ ਭੋਗ ਪਾਏ ਗਏ ਅਤੇ ਭਾਈ ਮਨਪ੍ਰੀਤ ਸਿੰਘ ਫਿਲੌਰ ਵਾਲਿਆਂ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਕਮੇਟੀ ਦੇ ਪ੍ਰਧਾਨ ਐਡਵੋਕੇਟ ਜਸਪਾਲ ਕਲੇਰ ਅਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਨੌਜਵਾਨ ਵੀਰਾਂ ਦਾ ਧੰਨਵਾਦ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਗਰੰਥੀ ਜਰਨੈਲ ਸਿੰਘ, ਸਰਪੰਚ ਭੁਪਿੰਦਰ ਸਿੰਘ, ਪ੍ਰਧਾਨ ਐਡਵੋਕੇਟ ਜਸਪਾਲ ਕਲੇਰ, ਚੇਅਰਮੈਨ ਜਗਤ ਸਿੰਘ, ਸੁਖਵਿੰਦਰ ਕਲੇਰ ਸਕੱਤਰ, ਕਸ਼ਮੀਰ ਲਾਲ ਖਜਾਨਚੀ, ਮੀਤ ਪ੍ਰਧਾਨ ਆਤਮਾ ਰਾਮ, ਹੰਸਾ ਸਿੰਘ, ਅਮਰਜੀਤ ਪੱਪੂ, ਹਰਬੰਸ ਸਿੰਘ, ਅਮਰਜੀਤ ਸਿੰਘ, ਬਾਵਾ ਸਿੰਘ, ਸੰਤੋਖ ਸਿੰਘ, ਨਰੇਸ਼ ਕੁਮਾਰ, ਕੁਲਵਿੰਦਰ ਚੁੰਬਰ, ਗੁਰਨਾਮ ਸਿੰਘ ਆਦਿ ਵੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਗਹਿਲ ਮਜਾਰੀ ਵਿਖੇ ਮਨਾਇਆ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ
Ad Position 24