11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਕਿਸਾਨਾਂ ਲਈ ਬਜਟ ਖਾਲੀ -ਕੁਲਦੀਪ ਸਿੰਘ ਵਜੀਦਪੁਰ

Ad Position 21
No active advertisement
ਅਜੀਤ ਡੈਸਕ 04-02-2026

ਔੜ, 3 ਫਰਵਰੀ (ਗੁਰਨਾਮ ਸਿੰਘ ਸੈਣੀ) - ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ ਵੱਲੋਂ ਕੇਂਦਰ ਸਰਕਾਰ ਦੁਆਰਾ 2026-27 ਦਾ ਜੋ ਬਜਟ ਪੇਸ਼ ਕੀਤਾ ਗਿਆ ਹੈ ਉਸ ਨੂੰ ਮੁੱਢੋਂ ਰੱਦ ਕੀਤਾ ਹੈ | ਇਸ ਬਜਟ ਦੇ ਵਿੱਚ ਕਿਸੇ ਵਰਗ ਨੂੰ ਕੁਝ ਵੀ ਨਹੀਂ ਦਿੱਤਾ ਗਿਆ | ਉਹਨਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਆਪਣੀ ਮਿਹਨਤ ਨਾਲ ਨੱਕੋ ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਪੱਲੇ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਨਿਰਾਸ਼ਾ ਹੀ ਪਾਈ ਹੈ | ਵਜੀਦਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨੀ ਨੂੰ ਪੂਰੀ ਤਰ੍ਹਾਂ ਅਣਗੋਲਿਆਂ ਕਰਕੇ ਕੇਂਦਰ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਮੁੜ ਨੰਗਾ ਕਰ ਦਿੱਤਾ ਹੈ | ਉਹਨਾਂ ਕਿਹਾ ਕਿ ਪੰਜਾਬ ਦੇ ਡਿੱਗ ਰਹੇ ਪਾਣੀ ਦੇ ਪੱਧਰ ਤੇ ਟਿਕਾਊ ਖੇਤੀ ਲਈ ਫਸਲੀ ਵਿਭਿੰਨਤਾ ਬਹੁਤ ਜਰੂਰੀ ਹੈ | ਪਰ ਕੇਂਦਰ ਵੱਲੋਂ ਇਸ ਲਈ ਕਿਸੇ ਵਿਸ਼ੇਸ਼ ਵਿੱਤੀ ਪੈਕਜ ਦਾ ਐਲਾਨ ਨਾ ਕਰਨਾ ਮੰਦਭਾਗਾ ਹੈ | ਇਸ ਤੋਂ ਇਲਾਵਾ ਬਾਰ-ਬਾਰ ਆਉਣ ਵਾਲੇ ਹੜ੍ਹਾਂ ਕਾਰਨ ਤਬਾਹ ਹੋਈਆਂ ਫ਼ਸਲਾਂ ਲਈ ਵੀ ਕਿਸੇ ਮੁਆਵਜੇ ਜਾ ਵਿੱਤੀ ਸਹਾਇਤਾ ਦਾ ਜ਼ਿਕਰ ਨਹੀਂ ਕੀਤਾ ਗਿਆ | ਜਿਸ ਨਾਲ ਕੁਦਰਤ ਦੀ ਮਾਰ ਚੱਲ ਰਹੇ ਕਿਸਾਨਾਂ ਨੂੰ ਵੱਡਾ ਝੱਟਕਾ ਲੱਗਾ ਹੈ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬਜਟ ਪੰਜਾਬ ਤੇ ਪੰਜਾਬੀਅਤ ਨਾਲ ਮਤਰੇਈ ਮਾਂ ਵਾਲਾ ਸਲੂਕ ਹੈ | ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਨੂੰ ਅੱਖੋਂ ਪਰੋਖੇ ਕਰਨਾ ਲੋਕਤੰਤਰ ਲਈ ਸ਼ੁੱਭ ਸੰਕੇਤ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਧਾਰਮਿਕ ਅਸਥਾਨ ਦੀਆਂ ਵੱਖ-ਵੱਖ ਗੋਲਕਾਂ ਵਿੱਚੋਂ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਰਾਏਕੋਟ ਸ਼ਹਿਰ ਦੇ ਮੁਹੱਲਾ ਕੁੱਲਾਪੱਤੀ ਦੇ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜਿ੍ਹਆ
Ad Position 24