ਨਵਾਂਸ਼ਹਿਰ, 3 ਫਰਵਰੀ (ਹਰਮਿੰਦਰ ਸਿੰਘ ਪਿੰਟੂ) - ਪਿੰਡ ਬਘੋਰਾ ਵਿਖੇ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਤੋਂ 8 ਫਰਵਰੀ ਤੱਕ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਪ੍ਰੀਤਮ ਭਗਤ ਨੇ ਦੱਸਿਆ ਕਿ 6 ਫਰਵਰੀ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਰਾਤ ਨੂੰ ਗਗਨਦੀਪ ਸਿੰਘ ਕਜਲਾ ਦਾ ਢਾਡੀ ਜਥਾ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜੇਗਾ | 7 ਫਰਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਜਿਸ ਵਿੱਚ ਬਲਵਿੰਦਰ ਸਿੰਘ ਬੈਂਸ ਸਿੰਬਲ ਮਜਾਰਾ ਦਾ ਢਾਡੀ ਜਥਾ ਗੁਰ ਇਤਿਹਾਸ ਨਾਲ ਜੋੜੇਗਾ ਅਤੇ ਰਾਤ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸੁਖਦੇਵ ਸਿੰਘ ਖੋਜਕੀਪੁਰ ਦਾ ਕੀਰਤਨੀ ਜਥਾ ਗੁਰੂ ਰਵਿਦਾਸ ਜੀ ਦੀ ਜੀਵਨੀ 'ਤੇ ਕਥਾ ਕੀਰਤਨ ਕਰੇਗਾ ਅਤੇ 8 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਅਮਰਜੀਤ ਸਿੰਘ ਦਾ ਢਾਡੀ ਜਥਾ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕਰੇਗਾ |