11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕਾਰ ਨੇ ਕਾਰ ਨੂੰ ਮਾਰੀ ਪਿੱਛੋਂ ਟੱਕਰ, ਕਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ

Ad Position 21
No active advertisement
ਅਜੀਤ ਡੈਸਕ 04-02-2026
ਕਾਠਗੜ੍ਹ, 3 ਫਰਵਰੀ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਟੌਂਸਾ ਸਨਫ਼ਾਰਮਾ ਫੈਕਟਰੀ ਦੇ ਕੋਲ ਦੋ ਕਾਰਾਂ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਐਫ ਟੀਮ ਦੇ ਇੰਚਾਰਜ ਏ. ਐਸ. ਆਈ ਕੁਲਵੀਰ ਸਿੰਘ ਨੇ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਐਕਸੀਡੈਂਟ ਹੋ ਗਿਆ ਤਾਂ ਉਨ੍ਹਾਂ ਵੱਲੋਂ ਤੁਰੰਤ ਜਾ ਕੇ ਵੇਖਿਆ ਕਿ ਇੱਕ ਐਕਸ.ਯੂਵੀ ਕਾਰ ਜਿਸ ਨੂੰ ਸੁਰਜੀਤ ਚੇਚੀ ਪੁੱਤਰ ਹਰਬੰਸ ਲਾਲ ਵਾਸੀ ਬਾਗੋਵਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚਲਾ ਰਿਹਾ ਸੀ ਇਹ ਬਲਾਚੌਰ ਸਾਈਡ ਤੋਂ ਰੋਪੜ੍ਹ ਸਾਇਡ ਜਾ ਰਹੇ ਸਨ ਅਤੇ ਦੂਸਰੀ ਕਾਰ ਸਜੂਕੀ ਜਿਸ ਦਾ ਨੰਬਰ ਪੀ.ਬੀ 08 ਐਫ.ਐਸ 9066 ਜਿਸ ਨੂੰ ਤਰੁਨ ਸ਼ਰਮਾ ਪੁੱਤਰ ਧਨਿੰਦਰ ਸ਼ਰਮਾ ਜਲੰਧਰ ਚਲਾ ਰਿਹਾ ਸੀ | ਇਹ ਕਾਰ ਬਲਾਚੌਰ ਤੋਂ ਰੋਪੜ ਸਾਈਡ ਜਾ ਰਹੀ ਸੀ | ਐਕਸ ਯੂਵੀ ਕਾਰ ਚਾਲਕ ਕੱਟ ਤੋਂ ਨਿਕਲ ਰਿਹਾ ਸੀ ਤਾਂ ਬਲਾਚੌਰ ਸਾਇਡ ਤੋਂ ਆ ਰਹੀ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ ਜਿਸ ਨਾਲ ਦੋਨੋਂ ਕਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ | ਜਾਨੀ ਨੁਕਸਾਨ ਦਾ ਬਚਾਅ ਹੋ ਅਤੇ ਐਸ. ਐਸ. ਐਫ ਦੀ ਟੀਮ ਵਲੋਂ ਕਾਰਾਂ ਨੂੰ ਸਾਇਡ 'ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੀ ਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਥਾਣਾ ਸਦਰ ਬੰਗਾ ਵਲੋਂ ਇਕ ਔਰਤ ਨੂੰ 6 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
Ad Position 24