11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਸਿਹਤ ਯੋਜਨਾ ਦੀ ਕਰਵਾਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 04-02-2026

• ਐਸ. ਡੀ. ਐਮ. ਕਿ੍ਤਿਕਾ ਗੋਇਲ ਨੇ ਕੀਤਾ ਦੌਰਾ
ਸੜੋਆ, 3 ਫਰਵਰੀ (ਹਰਮੇਲ ਸਹੂੰਗੜਾ) - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦਸ ਲੱਖ ਦੀ ਸਿਹਤ ਯੋਜਨਾ ਦੀ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਸਹੂੰਗੜਾ ਦੇ ਸਬ ਸੈਂਟਰ ਵਿਖੇ ਰਸਮੀ ਤੌਰ 'ਤੇ ਸ਼ੁਰੂਆਤ ਕਰਵਾਈ | ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਵਾਅਦਾ ਵੀ ਪੂਰਾ ਕੀਤਾ ਗਿਆ ਹੈ | ਇਸ ਮੌਕੇ ਐਸ.ਡੀ.ਐਮ ਮੈਡਮ ਕਿ੍ਤਿਕਾ ਗੋਇਲ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਸਕੀਮ ਬਾਰੇ ਲੋਕਾਂ ਨੂੰ ਪੂਰੀ ਤਰ੍ਹਾਂ ਦੱਸਿਆ ਜਾਵੇ ਤਾਂ ਜੋ 10 ਲੱਖ ਦੀ ਸਿਹਤ ਯੋਜਨਾ ਹਰ ਪਰਿਵਾਰ ਲਈ ਸਹਾਈ ਹੋਵੇ ਅਤੇ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ ਗਿਆ |
ਇਸ ਮੌਕੇ ਮਮਤਾ ਦੇਵੀ ਏ. ਐਫ. ਐਸ ਔੜ, ਨਰਿੰਦਰ ਕੁਮਾਰ ਸੇਵਾ ਕੇਂਦਰ ਖੁਰਦਾ, ਸਰਪੰਚ ਹਰਭਜਨ ਸਿੰਘ, ਆਪ ਬਲਾਕ ਪ੍ਰਧਾਨ ਸਤਨਾਮ ਸਹੂੰਗੜਾ, ਸੀ.ਐਚ.ਓ ਸੀਮਾ ਰਾਣੀ, ਹੈਲਥ ਇੰਸਪੈਕਟਰ ਆਦਰਸ਼ ਕੁਮਾਰ, ਹੈਲਥ ਇੰਸਪੈਕਟਰ ਹਰਿੰਦਰ ਸਿੰਘ, ਕੁਲਦੀਪ ਸਿੰਘ ਢਿੱਲੋ, ਹਰਜਿੰਦਰ ਸਿੰਘ, ਗੁਰਪਾਲ ਕੌਰ, ਇੰਦਰਜੀਤ ਕੌਰ, ਸਨੀਤਾ ਰਾਣੀ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘੁੰਮਣਾਂ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਅਣਪਛਾਤੀ ਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ
Ad Position 24