ਨਵਾਂਸ਼ਹਿਰ, 3 ਫਰਵਰੀ (ਹਰਮਿੰਦਰ ਸਿੰਘ ਪਿੰਟੂ) - ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਚਾਈਨਾ ਡੋਰ ਜਿਸ ਨੇ ਕਿ ਖੂਨੀ ਰੂਪ ਧਾਰਿਆ ਹੋਇਆ ਵੇਚਣ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ 'ਤੇ ਪੂਰਨ ਪਾਬੰਦੀ ਲਗਾਈ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸਮਾਜ ਸੇਵਕ ਲਾਇਨਜ਼ ਕਲੱਬ ਗੋਲਡ ਬੰਦਗੀ ਦੇ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਨੇ ਕੀਤਾ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਨਾਲ ਜਿੱਥੇ ਪਸ਼ੂ ਪੰਛੀ ਜਖ਼ਮੀ ਹੋਏ ਉੱਥੇ ਮਨੁੱਖੀ ਜਾਨਾਂ ਵੀ ਗਈਆਂ ਹਨ | ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ |