11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬੰਗਾ ਸ਼ਹਿਰ 'ਚ ਆਉਂਦੀਆਂ ਜਨਤਕ ਸਮੱਸਿਆਵਾਂ ਸੰਬੰਧੀ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨਾਲ ਕੀਤੀ ਗੱਲਬਾਤ

Ad Position 21
No active advertisement
ਅਜੀਤ ਡੈਸਕ 04-02-2026
ਬੰਗਾ, 3 ਫਰਵਰੀ (ਕੁਲਦੀਪ ਸਿੰਘ ਪਾਬਲਾ) - ਬੰਗਾ ਵਿਖੇ ਰੋਟਰੀ ਕਲੱਬ ਬੰਗਾ ਗਰੀਨ ਦੇ ਵਾਈਸ ਪ੍ਰਧਾਨ ਸਮਾਜ ਸੇਵੀ ਸ਼ਮਿੰਦਰ ਸਿੰਘ ਗਰਚਾ ਵਲੋਂ ਬੰਗਾ ਸ਼ਹਿਰ ਵਿੱਚ ਆਉਂਦੀਆਂ ਜਨਤਕ ਅਤੇ ਦੁਕਾਨਦਾਰ ਭਰਾਵਾਂ ਨੂੰ ਸਮੱਸਿਆਵਾਂ ਬਾਰੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨਾਲ ਗੱਲਬਾਤ ਕੀਤੀ |
ਇਸ ਦੌਰਾਨ ਸ: ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਉਪਰੰਤ ਗਰਚਾ ਨੇ ਕਿਹਾ ਕਿ ਜਦੋਂ ਵੀ ਪਿੰਡਾਂ ਦੇ ਲੋਕ ਸ਼ਹਿਰ ਨੂੰ ਖਰੀਦਦਾਰੀ ਕਰਨ ਲਈ ਆਉਂਦੇ ਹਨ ਤਾਂ ਉਹਨਾਂ ਨੂੰ ਗੱਡੀਆਂ ਪਾਰਕ ਕਰਨ ਲਈ ਕੋਈ ਜਗ੍ਹਾ ਨਹੀਂ ਹੁੰਦੀ ਜਿਸ ਕਰਕੇ ਉਹ ਸੜਕ ਦੇ ਸਾਈਡ 'ਤੇ ਜਾਂ ਪੁਲ ਦੇ ਥੱਲੇ ਹੀ ਗੱਡੀਆਂ ਖੜ੍ਹੀਆਂ ਕਰਕੇ ਬਾਜ਼ਾਰ ਵਿੱਚ ਖਰੀਦਦਾਰੀ ਕਰਨ ਚਲੇ ਜਾਂਦੇ ਹਨ |
ਉਹਨਾਂ ਕਿਹਾ ਕਿ ਸੜਕ 'ਤੇ ਖੜ੍ਹੀਆਂ ਗੱਡੀਆਂ ਕਾਰਨ ਸ਼ਹਿਰ ਵਿੱਚੋਂ ਲੰਘਣ ਵਾਲੇ ਰਾਹਗੀਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸੜਕ 'ਤੇ ਗੱਡੀਆਂ ਦੇ ਲੰਮੇ ਜਾਮ ਲੱਗ ਜਾਂਦੇ ਹਨ | ਉਹਨਾਂ ਕਿਹਾ ਕਿ ਗੱਡੀਆਂ ਖੜ੍ਹੀਆਂ ਕਰਨ ਲਈ ਪਾਰਕਿੰਗ ਦੀ ਬਹੁਤ ਲੋੜ ਹੈ | ਉਹਨਾਂ ਮੰਗ ਕਰਦਿਆਂ ਕਿਹਾ ਕਿ ਬੰਗਾ ਸ਼ਹਿਰ ਨੂੰ ਆਉਂਦੇ ਪਿੰਡਾਂ ਦੇ ਲੋਕਾਂ ਲਈ ਪੁਲ ਦੇ ਹੇਠਾਂ ਬਾਥਰੂਮ ਬਣਾਉਣ ਦੀ ਬਹੁਤ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭਰੋਮਜਾਰਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਬੰਦਗੀ ਹੀ ਸਭ ਦੁੱਖਾਂ ਦੀ ਦਵਾ – ਸਾਈਾ ਪੱਪਲ ਸ਼ਾਹ ਭਰੋਮਜਾਰਾ
Ad Position 24