11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨੈਸ਼ਨਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਕਿੱਕ ਬਾਕਸਿੰਗ ਖਿਡਾਰਨ ਰੇਨੂੰ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-02-2026
ਬੰਗਾ, 3 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)- ਸਕੂਲ ਆਫ ਐਮੀਨੈਂਸ ਬੰਗਾ ਦੀ ਵਿਦਿਆਰਥਣ ਰੇਨੂੰ ਵੱਲੋਂ ਮਨੀਪੁਰ ਵਿਖੇ ਕਰਵਾਈਆਂ ਗਈਆਂ ਨੈਸ਼ਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਉਪਰੰਤ ਸਕੂਲ ਪਹੁੰਚਣ 'ਤੇ ਉਸਦਾ ਪਿ੍ੰਸੀਪਲ ਨਰਿੰਦਰ ਪਾਲ ਸਿੰਘ ਅਤੇ ਸਮੂਹ ਸਟਾਫ ਵੱਲੋਂ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਨਰਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰੇਨੂੰ ਵੱਲੋਂ ਜਿੱਥੇ ਅੰਤਰਰਾਜੀ ਕਿੱਕ ਬਾਕਸਿੰਗ ਵਿੱਚ ਸੋਨੇ ਦਾ ਤਗਮਾ ਹਾਸਲ ਕੀਤਾ ਉੱਥੇ ਹੀ ਇੰਟਰਸਟੇਟ ਵੁਸ਼ੂ ਮੁਕਾਬਲੇ ਵਿੱਚ ਵੀ ਸੋਨੇ ਦਾ ਤਗਮਾ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ 'ਤੇ ਉਹਨਾਂ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸਟਾਫ਼ ਵੱਲੋਂ ਰੇਨੂੰ ਦਾ ਹਰ ਮੌਕੇ 'ਤੇ ਹੌਂਸਲਾ ਵਧਾਇਆ ਗਿਆ ਹੈ | ਰੇਨੂੰ ਸਾਰੇ ਬੱਚਿਆਂ ਲਈ ਪ੍ਰੇਰਨਾ ਸਰੋਤ ਬਣ ਕੇ ਉਭਰੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਹਲੋਂ ਦੀ ਸੰਗਤ ਨੇ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕੀਤੀ ਅਗਲੀ ਖ਼ਬਰ ਸੀਨੀਅਰ ਕਿਸਾਨ ਆਗੂ ਲਾਲ ਸਿੰਘ ਦਿਓ ਲਾਦੀਆਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24