ਸਾਹਲੋਂ, 3 ਫਰਵਰੀ (ਜਰਨੈਲ ਸਿੰਘ ਨਿੱਘ੍ਹਾ) - ਪਿੰਡ ਸਾਹਲੋਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਪਿੰਡ ਵਾਸੀ ਸਮੂਹ ਸੰਗਤਾਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਦਰਸ਼ਨ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏੇ ਗੁਰਪ੍ਰੀਤ ਸਿੰਘ ਸਾਹਲੋਂ ਨੇ ਦੱਸਿਆ ਗੁਰਦੁਆਰਾ ਸ਼ਹੀਦਾਂ ਸਿੰਘਾਂ ਤੋਂ ਤਿੰਨ ਬੱਸਾਂ ਰਾਹੀ ਪਿੰਡ ਵਾਸੀ ਸਮੂਹ ਸੰਗਤ ਨੇ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ | ਜਿਸ ਵਿਚ ਚਮਕੌਰ ਸਾਹਿਬ, ਗੁਰਦੁਆਰਾ ਕੋਤਵਾਲੀ ਸਾਹਿਬ, ਫਤਿਹਗੜ੍ਹ ਸਾਹਿਬ, ਜੋਤੀ ਸਰੂਪ ਤੋਂ ਹੁੰਦੇ ਹੋਏ ਮਾਛੀਵਾੜਾ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਗੁਰਦੁਆਰਾ ਸ਼ਹੀਦਾਂ ਸਿੰਘਾਂ ਸਾਹਲੋਂ ਵਿਖੇ ਪਹੁੰਚੇ | ਉਨ੍ਹਾਂ ਦੱਸਿਆ ਸੰਗਤਾਂ ਨੇ ਇਸ ਯਾਤਰਾ ਰਾਹੀ ਜਿਥੇ ਗੁਰ ਅਸਥਾਨਾਂ ਦੇ ਦਰਸ਼ਨ ਕਰਕੇ ਮਨ ਦੀ ਸ਼ਾਂਤੀ ਪ੍ਰਾਪਤ ਕੀਤੀ ਉੱਥੇ ਇਨ੍ਹਾਂ ਗੁਰ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕਰਕੇ ਆਪਣੇ ਗਿਆਨ ਵਿਚ ਵਾਧਾ ਕੀਤਾ | ਇਸ ਮੌਕੇ ਸਕੱਤਰ ਉਕਾਂਰ ਸਿੰਘ, ਸਤਨਾਮ ਸਿੰਘ, ਸੁਲੱਖਣ ਸਿੰਘ, ਗੁਰਮੀਤ ਸਿੰਘ, ਮਨਜੀਤ ਕੌਰ, ਰਾਜਵਿੰਦਰ ਕੌਰ, ਫਹਿਤ ਸਿੰਘ, ਇੰਦਰਪ੍ਰੀਤ, ਬਲਵੀਰ ਕੌਰ, ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ |