ਮਜਾਰੀ/ਸਾਹਿਬਾ, 3 ਫਰਵਰੀ (ਨਿਰਮਲਜੀਤ ਸਿੰਘ ਚਾਹਲ) - ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜਮਾਨਤ ਦੇਣ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਮਜਾਰੀ (ਬਲਾਚੌਰ) ਦੇ ਪ੍ਰਧਾਨ ਗੁਰਦੀਪ ਸਿੰਘ ਬਕਾਪੁਰ ਨੇ ਕਿਹਾ ਕਿ ਮਜੀਠੀਆ ਨੂੰ ਜਮਾਨਤ ਮਿਲਣਾ ਸੱਚ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਚੜ੍ਹਤ ਤੋਂ ਘਬਰਾਈ ਆਪ ਸਰਕਾਰ ਨੇ ਸਿਆਸੀ ਬਦਲਾਖੋਰੀ ਤਹਿਤ ਬਿਨਾਂ ਕਿਸੇ ਸਬੂਤ ਦੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ 'ਚ ਲੰਮੇ ਸਮੇਂ ਤੋਂ ਬੰਦ ਵਿਚ ਕੀਤਾ ਹੋਇਆ ਸੀ | ਮਜੀਠੀਆ ਦੇ ਬਾਹਰ ਆਉਣ ਨਾਲ ਜਿੱਥੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ | ਉੱਥੇ ਪਾਰਟੀ ਨੂੰ ਮਜਬੂਤੀ ਮਿਲੇਗੀ | ਇਸ ਮੌਕੇ ਉਨ੍ਹਾਂ ਨਾਲ ਅਜਮੇਰ ਸਿੰਘ ਭਾਰਾਪੁਰ, ਜੋਗਿੰਦਰ ਸਿੰਘ ਅਟਵਾਲ, ਹਜੂਰਾ ਸਿੰਘ ਪੈਲੀ, ਗੁਰਨਾਮ ਸਿੰਘ ਜੈਨਪੁਰ, ਭੁਪਿੰਦਰ ਸਿੰਘ ਨਾਗਰਾ ਆਦਿ ਹਾਜ਼ਰ ਸਨ |