ਟੱਪਰੀਆਂ ਖੁਰਦ, 3 ਫਰਵਰੀ (ਬਲਵਿੰਦਰ ਨਾਨੋਵਾਲੀਆ) - ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਪਿੰਡ ਮੰਗੂਪੁਰ ਵਲੋਂ ਸਮੂਹ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਗਏ | ਪਾਠ ਦੇ ਭੋਗ ਉਪਰੰਤ ਭਾਈ ਸ਼ਮਸ਼ੇਰ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ 41 ਸਲੋਕਾਂ ਵਿੱਚੋਂ ਵੱਖ-ਵੱਖ ਸ਼ਬਦਾਂ ਨੂੰ ਵਿਆਖਿਆ ਸਹਿਤ ਪੇਸ਼ ਕਰਕੇ ਸੰਗਤਾਂ ਨੂੰ ਆਪਣੇ ਜੀਵਨ ਦੇ ਅਸਲ ਮਨੋਰਥ ਤੋਂ ਜਾਣੂੰ ਕਰਵਾਇਆ | ਇਸ ਮੌਕੇ ਚੌਧਰੀ ਅਜੈ ਕੁਮਾਰ ਮੰਗੂਪੁਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਗੁਰੂ ਘਰ ਵਿਖੇ ਹਾਜਰੀ ਲਗਾਉਂਦਿਆ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀ ਵਿਚਾਰਧਾਰਾਂ 'ਤੇ ਚਲਦੇ ਹੋਏ ਆਪਣੇ ਬੱਚਿਆਂ ਨੂੰ ਆਪਣੇ ਪੈਰਾਂ ਉੱਤੇ ਖੜ੍ਹੇ ਕਰਨ ਲਈ ਉਨ੍ਹਾਂ ਦਾ ਸਹੀ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਵੀ ਆਪਣੀ ਬਾਣੀ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਪੜ੍ਹਾਈ 'ਤੇ ਜੋਰ ਦਿੱਤਾ | ਇਸ ਕਰਕੇ ਸਾਨੂੰ ਗੁਰੂ ਜੀ ਦੀ ਵਿਚਾਰਧਾਰਾ ਨੂੰ ਅਪਨਾਉਣਾ ਚਾਹੀਦਾ ਹੈ | ਇਸ ਮੌਕੇ ਕੇਵਲ ਕੁਮਾਰ ਨੰਗਲ ਡੈਮ ਵਾਲਿਆਂ ਨੇ ਕਿਹਾ ਕਿ ਅੱਜ ਦੇ ਦਿਨ ਤੋਂ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਆਪਣੇ ਬੱਚਿਆਂ ਨੂੰ ਉੱਚ ਦਰਜੇ ਦੀ ਪੜ੍ਹਾਈ ਕਰਵਾਈਏ, ਤਾਂ ਜੋ ਉਹ ਵੱਡੇ ਹੋ ਕੇ ਦੇਸ਼ ਅਤੇ ਸਮਾਜ ਦੀ ਅਗਵਾਈ ਕਰ ਸਕਣ | ਇਸ ਮੌਕੇ ਕੇਵਲ ਕੁਮਾਰ ਨੰਗਲ ਡੈਮ ਵਲੋਂ ਗੁਰੂ ਘਰ ਵਿਖੇ ਸੇਵਾਦਾਰਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਲਈ ਕਰੀਬ 150 ਸਿਰੋਪਿਆਂ ਦੀ ਸੇਵਾ ਵੀ ਕੀਤੀ ਗਈ | ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਿਆ | ਇਸ ਮੌਕੇ ਸ਼੍ਰੀਮਤੀ ਕੁਲਦੀਪ ਕੌਰ ਸਰਪੰਚ ਮੰਗੂਪੁਰ, ਗੁਰਮੇਲ ਚੰਦ, ਬਲਵੀਰ ਚੰਦ, ਰਾਮ ਕਿਸ਼ਨ, ਸੂਬੇਦਾਰ ਰਾਮ ਪਾਲ, ਚਰਨਜੀਤ, ਸੁਰਜੀਤ ਲਾਲ, ਪਰਮਜੀਤ, ਦੇਵ ਰਾਜ, ਲਖਵੀਰ ਸਿੰਘ, ਅਵਤਾਰ ਸਿੰਘ, ਮਦਨ ਲਾਲ, ਪਰਮਜੀਤ ਗਗੀ, ਅਮਨਦੀਪ, ਅਸ਼ਵਨੀ ਕੁਮਾਰ, ਜਗਦੀਸ਼ ਕੁਮਾਰ, ਰਾਮ ਸਰੂਪ, ਕਮਲਜੀਤ, ਪੰਮਾ, ਰਿੰਕੂ ਕੁਮਾਰ ਅਤੇ ਸੁਰਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ |