ਟੱਪਰੀਆਂ ਖੁਰਦ, 3 ਫਰਵਰੀ (ਬਲਵਿੰਦਰ ਨਾਨੋਵਾਲੀਆ) - ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਖਰੌੜ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਸਲਾਨਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅਰੰਭੇ ਪਾਠ ਦੇ ਭੋਗ ਪਾਏ ਗਏ | ਪਾਠ ਦੇ ਭੋਗ ਉਪਰੰਤ ਭਾਈ ਕਸ਼ਮੀਰ ਅਤੇ ਅਤੇ ਤਾਰਾ ਸਿੰਘ ਵਲੋਂ ਸੰਗਤਾਂ ਨੂੰ ਅਨਮੋਲ ਪ੍ਰਵਚਨਾਂ ਨਾਲ ਨਿਹਾਲ ਕੀਤਾ ਗਿਆ | ਇਸ ਮੌਕੇ ਭਾਈ ਸ਼ਿੰਗਾਰਾ ਸਿੰਘ ਮਹਿੰਦਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੇ ਜੀਵਨ ਕਲਿਆਣ ਲਈ ਅਨੇਕਾਂ ਯਾਤਰਾਵਾਂ ਦੌਰਾਨ ਉਪਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਅੱਜ ਸਾਡਾ ਸਾਰਿਆਂ ਦਾ ਇਹ ਫਰਜ ਬਣਦਾ ਹੈ ਕਿ ਅਸੀ ਗੁਰੂ ਜੀ ਦੀ ਵਿਚਾਰਧਾਰਾ ਨੂੰ ਜਨ-ਜਨ ਤੱਕ ਪਹੁੰਚਾਈਏ ਅਤੇ ਉਨ੍ਹਾਂ ਦੇ ਉਦੇਸ਼ਾਂ ਨੂੰ ਆਪਣੇ ਜੀਵਨ ਅੰਦਰ ਵਸਾਈਏ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਗੁਰੂੁ ਘਰ ਦੇ ਵਜੀਰਾਂ, ਕੀਰਤਨੀ ਜਥੇ, ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸੇਵਾਦਾਰਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ ਫੌਜੀ, ਕੁਲਦੀਪ ਕੌਰ ਸਰਪੰਚ, ਰਣਜੀਤ ਸਿੰਘ ਫੌਜੀ, ਸੁੱਚਾ ਸਿੰਘ, ਬਲਵੀਰ ਸਿੰਘ ਗਿੱਲ, ਸੰਦੀਪ ਕੁਮਾਰ, ਗੁਰਪ੍ਰੀਤ ਸਿੰਘ, ਜਗਤਾਰ ਬੈਂਸ, ਰਾਮ ਲੁਭਾਇਆ, ਮੋਹਣ ਲਾਲ, ਰਾਮਜੀ ਦਾਸ, ਕਰਨੈਲ ਸਿੰਘ, ਠੇਕੇਦਾਰ ਰਾਮ ਦਾਸ, ਸੋਢੀ ਰਾਮ ਜੇ.ਈ., ਰਜਿੰਦਰ ਪਾਲ ਨੀਟਾ, ਸੰਦੀਪ ਸ਼ੀਪਾ ਅਤੇ ਰਣਜੀਤ ਸਿੰਘ ਆਦਿ ਵੀ ਹਾਜ਼ਰ ਸਨ |