18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਰੇਹੜੀ ਤੇ ਜੁਗਾੜੂ ਰੇੜ੍ਹਾ ਵਰਕਰ ਯੂਨੀਅਨ ਵਲੋਂ ਮੁਕੰਮਲ ਹੜਤਾਲ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 05-02-2026
ਨਵਾਂਸ਼ਹਿਰ, 4 ਫ਼ਰਵਰੀ (ਜਸਬੀਰ ਸਿੰਘ ਨੂਰਪੁਰ)-12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਸਫ਼ਲਤਾ ਲਈ ਰੇਹੜੀ ਅਤੇ ਜੁਗਾੜੂ ਰੇੜ੍ਹਾ ਵਰਕਰ ਯੂਨੀਅਨ ਦੀਆਂ ਵਰਕਿੰਗ ਕਮੇਟੀਆਂ ਦੀ ਮੀਟਿੰਗ ਸਥਾਨਕ ਬਾਰਾਦਰੀ ਬਾਗ਼ ਵਿਖੇ ਹੋਈ, ਜਿਸ 'ਚ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫ਼ਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਇਫਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਜ਼ਿਲ੍ਹਾ ਸਕੱਤਰ ਪਰਵੀਨ ਕੁਮਾਰ ਨਿਰਾਲਾ ਨੇ ਕਿਹਾ ਕਿ ਹੜਤਾਲ ਨੂੰ ਸਫ਼ਲ ਬਣਾਉਣ ਲਈ ਪੂਰਾ ਤਾਣ ਲਾ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ-ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਵਿਕਸਿਤ ਭਾਰਤ ਜੀ ਰਾਮ ਜੀ ਲਿਆ ਕੇ ਮਗਨਰੇਗਾ ਵਰਕਰਾਂ ਦਾ ਕੰਮ ਹੀ ਉਨ੍ਹਾਂ ਕੋਲੋਂ ਖੋਹ ਲਿਆ ਹੈ | ਆਗੂਆਂ ਨੇ ਜਨਤਕ ਅਦਾਰਿਆਂ ਦੇ ਨਿੱਜੀਕਰਨ ਦਾ ਵਿਰੋਧ ਕਰਦਿਆਂ ਇਸ ਨੂੰ ਬੰਦ ਕਰਨ ਦੀ ਮੰਗ ਕੀਤੀ | ਇਸ ਮੀਟਿੰਗ ਨੂੰ ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ, ਹਰੀ ਲਾਲ, ਜੁਗਾੜੂ ਰੇੜ੍ਹਾ ਵਰਕਰ ਯੂਨੀਅਨ ਦੇ ਆਗੂ ਬੀਰ ਬਹਾਦਰ, ਮੁਨੀਸ਼ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਪਸ਼ੂ ਕਰ ਰਹੇ ਫ਼ਸਲਾਂ ਦੀ ਬਰਬਾਦੀ ਅਗਲੀ ਖ਼ਬਰ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਛੁਰੇਬਾਜ਼ੀ 'ਚ ਮੌਤ
Ad Position 24