18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 05-02-2026
ਬੰਗਾ, 4 ਫਰਵਰੀ (ਧਰਮਵੀਰ ਪਾਲ)-ਥਾਣਾ ਸਦਰ ਬੰਗਾ ਵਲੋਂ 6 ਗ੍ਰਾਮ ਹੈਰੋਇਨ ਸਮੇਤ 1 ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਹੈੱਡ ਕਾਂਸਟੇਬਲ ਚੰਦਨਦੀਪ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ 'ਤੇ ਸਨ | ਉਹ ਥਾਣਾ ਸਦਰ ਬੰਗਾ ਤੋਂ ਪਿੰਡ ਮਜਾਰੀ ਹੁੰਦੇ ਹੋਏ ਪਿੰਡ ਮੱਲੂਪੋਤਾ ਸਾਈਡ ਨੂੰ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਮਜਾਰੀ ਦੇ ਸ਼ਮਸ਼ਾਨਘਾਟ ਪਾਸ ਪੁੱਜੀ ਸਾਹਮਣੇ ਤੋਂ ਇੱਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਵਿੱਚੋ ਇੱਕ ਪਾਰਦਰਸ਼ੀ ਮੋਮੀ ਲਿਫਾਫੀ ਵਜਨਦਾਰ ਸੁੱਟ ਦਿੱਤੀ | ਜਦੋਂ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਵਿਅਕਤੀ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੋਹਣ ਲਾਲ ਪੁੱਤਰ ਜੋਗਿੰਦਰ ਰਾਮ ਵਾਸੀ ਪਿੰਡ ਲੱਖਪੁਰ ਥਾਣਾ ਸਦਰ ਬੰਗਾ ਦੱਸਿਆ | ਜਿਸ ਵਲੋਂ ਸੁੱਟੀ ਹੋਈ ਪਾਰਦਰਸ਼ੀ ਮੋਮੀ ਲਿਫਾਫੀ ਨੂੰ ਚੈਕ ਕਰਨ ਤੇ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਨੌਜਵਾਨ 'ਤੇ ਨਸ਼ਾ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਤਫਤੀਸ਼ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੁਖਬੀਰ ਨੇ 'ਮੈਨੂੰ ਅਕਾਲੀ ਹੋਣ ਦਾ ਮਾਣ ਹੈ' ਮੁਹਿੰਮ ਦੀ ਕੀਤੀ ਸ਼ੁਰੂਆਤ
Ad Position 24