18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਰਲਡ ਕੈਂਸਰ ਡੇ ਮੌਕੇ ਲਗਾਇਆ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 05-02-2026
ਬੰਗਾ, 4 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਪਿੰਡ ਪਠਲਾਵਾ ਵਿਖੇ ਵਰਲਡ ਕੈਂਸਰ ਡੇ ਦੇ ਮੌਕੇ ਲੋਕਾਂ ਨੂੰ ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡਾ. ਅਭਿਸ਼ੇਕ ਗੁਲੇਰੀਆ ਨੇ ਪਠਲਾਵਾ ਸਬ-ਸੈਂਟਰ ਵਿਖੇ ਕੈਂਪ ਲਗਾਇਆ | ਸੀ.ਐਚ.ਓ ਮਨਪ੍ਰੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਂਪ ਦਾ ਮਕਸਦ ਲੋਕਾਂ ਨੂੰ ਕੈਂਸਰ ਦੇ ਲੱਛਣਾਂ, ਰੋਕਥਾਮ, ਸਮੇਂ-ਸਿਰ ਜਾਂਚ ਅਤੇ ਸਹੀ ਇਲਾਜ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਸੀ | ਕੈਂਪ ਦੌਰਾਨ ਮਾਹਿਰ ਡਾਕਟਰਾਂ ਅਤੇ ਮੈਡੀਕਲ ਸਪੈਸ਼ਲਿਸਟ ਡਾ. ਬਲਜਿੰਦਰ ਸਿੰਘ ਨੇ ਵੱਲੋਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਖ਼ਾਸ ਤੌਰ 'ਤੇ ਕੈਂਸਰ ਨਾਲ ਸੰਬੰਧਿਤ ਸਲਾਹਾਂ ਦਿੱਤੀਆਂ ਗਈਆਂ | ਡਾਕਟਰਾਂ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਕੈਂਸਰ ਦੀ ਪਛਾਣ ਸ਼ੁਰੂਆਤੀ ਪੜਾਅ 'ਤੇ ਹੋ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ ਅਤੇ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਇਸ ਮੌਕੇ ਮੁਫ਼ਤ ਮੈਡੀਕਲ ਜਾਂਚ ਦੇ ਨਾਲ-ਨਾਲ ਜ਼ਰੂਰੀ ਦਵਾਈਆਂ ਵੀ ਵੰਡੀਆਂ ਗਈਆਂ | ਮੌਕੇ 'ਤੇ ਸਰਪੰਚ ਦਿਲਾਵਰ ਸਿੰਘ ਸਮੂਹ ਗ੍ਰਾਮ ਪੰਚਾਇਤ, ਪਤਵੰਤੇ ਅਤੇ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਸ.ਆਈ. ਮਹਿੰਦਰ ਪਾਲ ਝੰਡੂਪੁਰ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਅਟਾਲ ਮਜਾਰਾ ਸਕੂਲ ਦੇ ਕਮਰੇ ਤੇ ਵਰਾਂਡੇ ਦੀ ਹਾਲਤ ਹੋਈ ਨਾਜ਼ੁਕ
Ad Position 24