18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਲੈਕਚਰਾਰ ਨਰਿੰਦਰ ਪਾਲ ਸਿੰਘ ਵਲੋਂ ਸਕੂਲ ਆਫ ਐਮੀਨੈਂਸ ਬੰਗਾ ਨੂੰ ਪਿ੍ੰਟਰ ਭੇਟ

Ad Position 21
No active advertisement
ਅਜੀਤ ਡੈਸਕ 05-02-2026
ਬੰਗਾ, 4 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਸਕੂਲ ਆਫ਼ ਐਮੀਨੈਂਸ ਬੰਗਾ ਵਿਖੇ ਬਤੌਰ ਲੈਕਚਰਾਰ ਪੰਜਾਬੀ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਲੈਕਚਰਾਰ ਨਰਿੰਦਰ ਪਾਲ ਸਿੰਘ ਵਲੋਂ ਆਪਣੇ ਵਿਦਾਇਗੀ ਸਮਾਗਮ ਮੌਕੇ 'ਤੇ ਸਕੂਲ ਆਫ਼ ਐਮੀਨੈਂਸ ਬੰਗਾ ਵਾਸਤੇ 20 ਹਜ਼ਾਰ ਰੁਪਏ ਦੀ ਲਾਗਤ ਵਾਲਾ ਪਿ੍ੰਟਰ ਪਿ੍ੰਸੀਪਲ ਨਰਿੰਦਰ ਪਾਲ ਸਿੰਘ ਅਤੇ ਸਟਾਫ ਨੂੰ ਭੇਟ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨਰਿੰਦਰ ਪਾਲ ਸਿੰਘ ਵਲੋਂ ਲੈਕਚਰਾਰ ਨਰਿੰਦਰ ਪਾਲ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਸਮੁੱਚੀ ਸਰਕਾਰੀ ਸੇਵਾ ਦੌਰਾਨ ਬਹੁਤ ਮਿਹਨਤ ਅਤੇ ਤਨਦੇਹੀ ਦੇ ਨਾਲ ਸੇਵਾ ਨਿਭਾਈ ਹੈ ਅਤੇ ਸਿੱਖਿਆ ਵਿਭਾਗ ਵਲੋਂ ਸੌਂਪੀ ਹਰ ਡਿਊਟੀ ਨੂੰ ਬਹੁਤ ਹੀ ਤਨਦੇਹੀ ਦੇ ਨਾਲ ਨਿਭਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੈਕਚਰਾਰ ਨਰਿੰਦਰ ਪਾਲ ਸਿੰਘ ਦਾ ਤੋਹਫਿਆਂ ਦੇ ਨਾਲ ਮਾਨ ਸਨਮਾਨ ਕੀਤਾ ਗਿਆ | ਇਸ ਮੌਕੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਪਿੱਠੂ -ਸੇਖੋਂ ਅਗਲੀ ਖ਼ਬਰ ਝਿੱਕਾ ਵਲੋਂ ਬੰਗਾ ਨਹਿਰ ਦੇ ਪੁਲ 'ਤੇ ਪਿਆ ਕੂੜੇ ਦਾ ਢੇਰ ਚੁੱਕਣ ਦੀ ਮੰਗ
Ad Position 24