23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੜ੍ਹਪਧਾਣੇ 'ਚ ਤਿੰਨ ਦਿਨਾ ਸਾਲਾਨਾ ਧਾਰਮਿਕ ਸਮਾਗਮ ਅੱਜ ਤੋਂ ਸ਼ੁਰੂ

Ad Position 21
No active advertisement
ਅਜੀਤ ਡੈਸਕ 06-02-2026
ਔੜ, 5 ਫਰਵਰੀ (ਗੁਰਨਾਮ ਸਿੰਘ ਸੈਣੀ)-ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰੀ ਸਾਹਿਬ ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਮਿਸਲ ਸ੍ਰੀ ਅਨੰਦਪੁਰ ਸਾਹਿਬ ਜੂਨ 1984 ਪਿੰਡ ਗੜ੍ਹਪਧਾਣਾ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਪਰਮ ਸੰਤ ਬਾਬਾ ਵਜ਼ੀਰ ਸਿੰਘ ਅਤੇ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਧਰਮ ਸਿੰਘ ਆਦਿ ਦੀ ਸਾਲਾਨਾ ਯਾਦ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਬਰਸੀ ਸਮਾਗਮ ਇਸ ਅਸਥਾਨ ਦੇ ਮੁੱਖ ਸੇਵਾਦਾਰ ਜਥੇਦਾਰ ਸੰਤ ਬਾਬਾ ਠਾਕਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਅਤੇ ਇਸ ਇਲਾਕੇ ਦੀਆਂ ਸਮੂਹ ਸ਼ਰਧਾਲੂ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 4 ਤੋਂ 8 ਫਰਵਰੀ ਤੱਕ ਗੁਰਦੁਆਰਾ ਠੇਰੀ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਤਪ ਅਸਥਾਨ ਗੁਰਦੁਆਰਾ ਠੇਰੀ ਸਾਹਿਬ ਗੜਪਧਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਸੰਤ ਬਾਬਾ ਠਾਕਰ ਸਿੰਘ ਨੇ ਦੱਸਿਆ ਕਿ 6 ਫਰਵਰੀ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਮਈ ਬਾਣੀ ਦੇ ਅਖੰਡ ਪਾਠ ਆਰੰਭ ਹੋਣ ਉਪਰੰਤ ਅੰਮਿ੍ਤ ਸੰਚਾਰ ਵੀ ਹੋਵੇਗਾ | ਅਖੰਡ ਪਾਠ ਦੇ ਭੋਗ 8 ਫਰਵਰੀ ਦਿਨ ਐਤਵਾਰ ਨੂੰ ਪਾਏ ਜਾਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ 'ਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ ਸਮੇਤ ਪੰਥ ਪ੍ਰਸਿੱਧ ਢਾਡੀ ਗਿਆਨੀ ਰਿਪਨਜੀਤ ਸਿੰਘ ਝੰਡੇਰ ਗੋਲਡ ਮੈਡਲਿਸਟ, ਮਹਾਂਕਾਲ ਜਥੇਦਾਰ ਬਾਬਾ ਫਤਿਹ ਸਿੰਘ, ਮਹਾਂਕਾਲ ਉਸਤਾਦ ਗਿਆਨੀ ਬਲਕਾਰ ਸਿੰਘ, ਗਿਆਨੀ ਪਰਮਜੀਤ ਸਿੰਘ ਕਥਾ ਵਾਚਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਅਨੇਕਾਂ ਕੀਰਤਨੀ ਜਥਿਆਂ, ਰਾਗੀ, ਢਾਡੀ, ਕਥਾਵਾਚਕ, ਕਵੀਸ਼ਰੀ ਜਥੇ ਤੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰਬਾਣੀ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ | ਇਸ ਮੌਕੇ ਅੰਮਿ੍ਤਪਾਲ ਸਿੰਘ ਸਮੇਤ ਹੋਰ ਵੀ ਅਨੇਕਾਂ ਸ਼ਰਧਾਲੂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਵਲੋਂ 3 ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦੀ ਸ਼ੁਰੂਆਤ <br/> ਅਗਲੀ ਖ਼ਬਰ ਮਾਂਗਟਾਂ 'ਚ ਨਗਰ ਕੀਰਤਨ ਸਜਾਇਆ
Ad Position 24