ਨਵਾਂਸ਼ਹਿਰ, 5 ਫਰਵਰੀ (ਜਸਬੀਰ ਸਿੰਘ ਨੂਰਪੁਰ)-ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਪ੍ਰਭਜੋਤ ਸਿੰਘ ਰਾਹੋਂ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਬਣਾਇਆ ਗਿਆ | ਅੰਮਿ੍ਤਪਾਲ ਸਿੰਘ ਦੀ ਅਗਵਾਈ 'ਚ ਕੰਮ ਕਰ ਰਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਉਹਨਾਂ ਵਲੋਂ ਐਲਾਨੀ ਗਈ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ 'ਚ ਪ੍ਰਭਜੋਤ ਸਿੰਘ ਰਾਹੋਂ ਨੂੰ ਨਵਾਂਸ਼ਹਿਰ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਉਹਨਾਂ ਆਖਿਆ ਕਿ ਜੋ ਵੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਉਹ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ | ਉਨ੍ਹਾਂ ਆਖਿਆ ਕਿ ਆਉਣ ਵਾਲੀਆਂ ਚੋਣਾਂ 'ਚ ਲੋਕਾਂ ਨੂੰ ਸੱਚਾਈ ਦਾ ਸਾਥ ਦੇਣ ਦੀ ਲੋੜ ਹੈ | ਉਹਨਾਂ ਆਖਿਆ ਕਿ ਸਾਰੀਆਂ ਪਾਰਟੀਆਂ ਨੂੰ ਲੋਕ ਪਰਖ ਚੁੱਕੇ ਹਨ ਵਾਰਿਸ ਪੰਜਾਬ ਦੇ ਜਥੇਬੰਦੀ ਹੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਦੀ ਲੜਾਈ ਲੜ ਰਹੀ ਹੈ ਉਨ੍ਹਾਂ ਆਖਿਆ ਕਿ ਪੰਜਾਬ 'ਚ ਝੂਠੇ ਲਾਰੇ ਲਾ ਕੇ ਆਉਣ ਵਾਲੀ ਪਾਰਟੀ ਨੇ ਅਜੇ ਤੱਕ ਲੋਕਾਂ ਦਾ ਕੋਈ ਕੰਮ ਵੀ ਸਵਾਰਿਆ ਨਹੀਂ ਹੈ | ਉਨ੍ਹਾਂ ਆਖਿਆ ਕਿ ਸਾਡੀ ਪਾਰਟੀ ਦੇ ਆਉਣ ਸਾਰ ਹੀ ਲੋਕਾਂ ਦੇ ਕੰਮ ਬਿਨਾਂ ਰਿਸ਼ਵਤ ਖੋਰੀ ਦੇ ਹੋਣਗੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ |