23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਲਗੜੋਆ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 06-02-2026
ਨਵਾਂਸ਼ਹਿਰ, 5 ਫਰਵਰੀ (ਹਰਮਿੰਦਰ ਸਿੰਘ ਪਿੰਟੂ)-ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਲਗੜੋਆ ਦੀ ਸਮੂਹ ਸੰਗਤ ਵਲੋਂ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ਗੁਰੂ ਰਵਿਦਾਸ ਜੀ ਤੋਂ ਸ਼ੁਰੂ ਹੋ ਕੇ ਸਾਰੇ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਤੇ ਵੱਖ-ਵੱਖ ਪੜ੍ਹਾਵਾਂ 'ਤੇ ਠਹਿਰਾਅ ਕਰਦਾ ਹੋਇਆ ਸ਼ਾਮ ਨੂੰ ਇਸੇ ਜਗ੍ਹਾ ਸਮਾਪਤ ਹੋਇਆ | ਸੰਗਤਾਂ ਵਾਸਤੇ ਥਾਂ-ਥਾਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਗਿਆਨੀ ਇਕਬਾਲ ਸਿੰਘ ਮਾਨ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਂ ਕੇ ਗੁਰਬਾਣੀ ਨਾਲ ਜੋੜਿਆ ਗਿਆ | ਦੂਸਰੇ ਦਿਨ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ | ਇਸ ਮੌਕੇ ਐਨ.ਆਰ.ਆਈ ਜਰਨੈਲ ਬੰਗਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਕ੍ਰਾਂਤੀਕਾਰੀ ਗੁਰੂ ਹੋਏ ਹਨ | ਜਿਨ੍ਹਾਂ ਨੇ ਸਮਾਜ ਦੇ ਲੋਕਾਂ ਨੂੰ ਕਿਰਤ ਕਰਨ ਦੇ ਨਾਲ ਪ੍ਰਮਾਤਮਾ ਦੇ ਲੜ੍ਹ ਲਾਇਆ ਤੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਸਮੂਹ ਨਗਰ ਦੀਆਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਠੇਕਾ ਮੁਲਾਜ਼ਮਾਂ ਦੀ ਅੰਨ੍ਹੀ ਲੁੱਟ ਰੋਕਣ 'ਚ ਨਾਕਾਮ-ਅਵਤਾਰ ਚੱਕ ਗੁਰੂ ਅਗਲੀ ਖ਼ਬਰ ਪ੍ਰਭਜੋਤ ਸਿੰਘ ਰਾਹੋਂ ਵਾਰਿਸ ਪੰਜਾਬ ਜਥੇਬੰਦੀ ਦੇ ਚੁਣੇ ਜ਼ਿਲ੍ਹਾ ਪ੍ਰਧਾਨ <br/>
Ad Position 24